ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਦੇ ਇਕੂਅਲ ਅਪਰਚੂਨਿਟੀ ਸੈੱਲ ਵੱਲੋਂ ਪ੍ਰਿੰ. ਵਿਨੇ ਕੁਮਾਰ ਦੇ ਮਾਰਗ-ਦਰਸ਼ਨ ’ਚ ਇਕ ਰੋਜ਼ਾ ਵਜ਼ੀਫ਼ਾ ਹੈਲਪ ਡੈਸਕ ਲਗਾਇਆ ਗਿਆ। ਇਸ ਪਹਿਲ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਨੈਸ਼ਨਲ ਸਕਾਲਰਸ਼ਿਪ ਪੋਰਟਲ ਦੇ ਰਾਹੀਂ ਕੇਂਦਰ ਦੀ ਯੋਜਨਾ ਤਹਿਤ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ ਲਈ ਆਨਲਾਈਨ ਅਪਲਾਈ ਕਰਨ ’ਚ ਮਦਦ ਕਰਨਾ ਸੀ। ਇਸ ਦੌਰਾਨ 31 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਨ, ਫਾਰਮ ਭਰਨ ਅਤੇ ਜ਼ਰੂਰੀ ਦਸਤਾਵੇਜ਼ ਅੱਪਲੋਡ ਤੇ ਹੋਰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰ. ਵਿਨੇ ਕੁਮਾਰ ਨੇ ਵਿਦਿਆਰਥੀਆ ਦੀ ਸਹੂਲਤ ਲਈ ਇਕੂਅਲ ਅਪਰਚੂਨਿਟੀ ਸੈੱਲ ਵੱਲੋਂ ਕੀਤੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਰਕਾਰੀ ਯੋਜਨਾਵਾਂ ਪ੍ਰਤੀ ਜਾਗਰੂਕਤਾ ਵਧਾਉਣ, ਵਿਦਿਆਰਥੀਆਂ ਦੀਆਂ ਸੰਕਆਵਾਂ ਦੂਰ ਕਰਨ ’ਚ ਸਹਾਇਕ ਹੁੰਦੇ ਹਨ।