12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਤੇ ਸਹਿ-ਵਿੱਦਿਅਕ ਮੁਕਾਬਲੇ ਅੱਜ - ਜ਼ਿਲ੍ਹਾ ਸਿੱਖਿਆ ਅਫ਼ਸਰ

ਦਸੂਹਾ, 11 ਨਵੰਬਰ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਹਰਜਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐ. ਸਿ.

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਹਰਜਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐ.ਸਿੱ. ਅਮਨਦੀਪ ਸ਼ਰਮਾ। 12-11-2026
ਦਸੂਹਾ, 11 ਨਵੰਬਰ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਹਰਜਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐ.ਸਿ. ਅਮਨਦੀਪ ਸ਼ਰਮਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ਵਿਚ ਗੁਣਾਤਮਿਕ ਸਿੱਖਿਆ ਨੂੰ ਮੁੱਖ ਰੱਖਦੇ ਹੋਏ ਅਤੇ ਵਿਦਿਆਰਥੀਆਂ ਵਿਚ ਪੜ੍ਹਨ ਲਿਖਣ ਦੀਆਂ ਰੁਚੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਭਰ ਦੇ ਸਕੂਲਾਂ ਵਿਚ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਪਹਿਲੇ ਵਰਗ ਜਮਾਤ ਪ੍ਰੀ ਪ੍ਰਾਇਮਰੀ ਤੋਂ ਦੂਜੀ ਜਮਾਤ ਤੱਕ ਦੇ ਵਿੱਦਿਅਕ ਤੇ ਸਹਿਵਿਦਿਅਕ ਮੁਕਾਬਲੇ ਕਰਵਾਏ ਜਾਣਗੇ ਜਿਸ ਵਿਚ ਪ੍ਰਤੀ ਸਕੂਲ ਇਕ ਵਿਦਿਆਰਥੀ ਹਰ ਮੁਕਾਬਲੇ ਲਈ ਕਲੱਸਟਰ ਪੱਧਰ ਕਰਵਾਏ ਜਾਣ ਵਾਲੇ ਵਿੱਦਿਅਕ ਤੇ ਸਹਿ ਵਿੱਦਿਅਕ ਮੁਕਾਬਲਿਆਂ ਵਿਚ ਭਾਗ ਲੈਣਗੇ। ਜਦਕਿ 17 ਨਵੰਬਰ ਨੂੰ ਦੂਸਰੇ ਵਰਗ ਜਮਾਤ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਸ ਵਿਚ ਪ੍ਰਤੀ ਸਕੂਲ ਇੱਕ ਵਿਦਿਆਰਥੀ ਹਰ ਮੁਕਾਬਲੇ ਲਈ ਭਾਗ ਲੈਣਾ ਯਕੀਨੀ ਬਣਾਏਗਾ। ਇਨ੍ਹਾਂ ਮੁਕਾਬਲਿਆਂ ਵਿਚ ਸੁੰਦਰ ਲਿਖਾਈ, ਕਹਾਣੀ ਸੁਣਾਉਣ, ਚਿੱਤਰ ਕਲਾ ਮੁਕਾਬਲਾ, ਆਮ ਗਿਆਨ ਮੁਕਾਬਲਾ, ਲੋਕ ਗੀਤ ਮੁਕਾਬਲਾ, ਭਾਸ਼ਣ ਮੁਕਾਬਲਾ, ਪਹਾੜੇ ਉਚਾਰਨ, ਪਿਕਚਰ, ਕੰਪਰੀਹੈਨਸ਼ਨ, ਬੈੱਸਟ ਆਊਟ ਆਫ਼ ਵੇਸਟ, ਬਾਲਗੀਤ, ਬੋਲ ਲਿਖਤ, ਕਵਿਤਾ, ਪੜ੍ਹਨ ਮੁਕਾਬਲੇ ਆਦਿ ਮੁਕਾਬਲੇ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਧਿਆਪਕਾਂ ਦੀ ਸੁੰਦਰ ਲਿਖਾਈ ਦੇ ਮੁਕਾਬਲੇ ਵੀ ਕਰਵਾਏ ਜਾਣਗੇ।
ਪਿਛਲੀ ਖ਼ਬਰ ਦਸੂਹਾ ਨੂੰ ਮਿਲਿਆ ਪਹਿਲਾ ਏ.ਡੀ.ਸੀ, ਲੋਕਾਂ ’ਚ ਖ਼ੁਸ਼ੀ ਦੀ ਲਹਿਰ-ਵਿਧਾਇਕ ਘੁੰਮਣ ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਵਿਖੇ 12ਵਾਂ ਲੰਗਰ ਅੱਜ-ਪ੍ਰਿੰ. ਹਰਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।