ਮੁਕੇਰੀਆਂ ’ਚ ਟ੍ਰੈਫ਼ਿਕ ਜਾਮ ਨੇ ਲੋਕਾਂ ਦੇ ਛਡਾਏ ਪਸੀਨੇ, ਟ੍ਰੈਫ਼ਿਕ ਵਿਵਸਥਾ ਦੀ ਖੁੱਲ੍ਹੀ ਪੋਲ
ਮੁਕੇਰੀਆਂ, 11 ਨਵੰਬਰ (ਰਾਮਗੜ੍ਹੀਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਪੈਂਦੇ ਮੁਕੇਰੀਆਂ ਸ਼ਹਿਰ ਅੰਦਰ ਟ੍ਰੈਫ਼ਿਕ ਸਮੱਸਿਆ ਨੇ ਆਮ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ ਅਤੇ ਇਸ ਜਾਮ ਨੇ ਮੁਕੇਰੀਆਂ ਸ਼ਹਿਰ ਅੰਦਰ ਟ੍ਰੈਫ਼ਿਕ ਵਿਵਸਥਾ ਦੀ ਪੋਲ ਖ਼ੋਲ੍ਹ ਕੇ ਰੱਖ ਦਿੱਤੀ ਹੈ। ਮੁਕੇਰੀਆਂ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਸ਼ਹਿਰ ਅੰਦਰ ਹਰ ਸਮੇਂ ਜਾਮ ਵਰਗੀ ਸਥਿਤੀ ਬਣੀ ਰਹਿੰਦੀ ਹੈ।
ਅਜੀਤ ਡੈਸਕ
12-11-2026