ਭਰਾ ਤੇ ਭਰਜਾਈ ਨਾਲ ਕੁੱਟਮਾਰ ਕਰਨ ਦੇ ਦੋਸ਼ ’ਚ ਪਤੀ-ਪਤਨੀ ਨਾਮਜ਼ਦ
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਮੀਨੀ ਵਿਵਾਦ ਦੇ ਚੱਲਦਿਆਂ ਭਰਜਾਈ ਦੇ ਨਾਲ ਕਥਿਤ ਤੌਰ ’ਤੇ ਗ਼ਲਤ ਵਿਵਹਾਰ ਕਰਨ ਅਤੇ ਭਰਾ ਨਾਲ ਕੁੱਟਮਾਰ ਕਰਨ ਦੇ ਕਥਿਤ ਦੋਸ਼ ’ਚ ਥਾਣਾ ਮੇਹਟੀਆਣਾ ਪੁਲਿਸ ਨੇ ਕਥਿਤ ਤੌਰ ’ਤੇ ਪਤੀ-ਪਤਨੀ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਨਡਾਲੋਂ ਦੀ ਵਾਸੀ ਮੀਨਾ ਪਤਨੀ ਮਨਦੀਪ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਪਤੀ ਜਨਮ ਤੋਂ ਹੀ ਵਿਕਲਾਂਗ ਹੈ।
ਅਜੀਤ ਡੈਸਕ
13-11-2026