15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਖ਼ਰੀਦ ਬੰਦ ਤੋਂ ਬਾਅਦ ਮੰਡੀਆਂ ’ਚ ਰੁਲ ਰਹੇ ਕਿਸਾਨਾਂ ਦੀ ਸਾਰ ਲਵੇ ਸਰਕਾਰ - ਗੇਰਾ

ਹਾਜੀਪੁਰ, 14 ਨਵੰਬਰ (ਜੋਗਿੰਦਰ ਸਿੰਘ)- ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਦੋਸ਼ ਲਗਾਇਆ ਕਿ ਸਰਕਾਰ ਨੇ ਆਪਣਾ ਖ਼ਰੀਦ ਕੋਟਾ ਪੂਰਾ ਕਰਕੇ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਹੈ ਪਰ ਕਿਸਾਨ ਆਪਣੀ ਫ਼ਸਲ ਲੈ ਕੇ ਹੁਣ ਵੀ ਮੰਡੀ ’ਚ ਆ ਰਹੇ ਹਨ ਤੇ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਾਰ ਲੈਣ ਵਾਲਾ ਕੋਈ ਨਹੀਂ ਹੈ।

ਅਜੀਤ ਡੈਸਕ 15-11-2026
ਹਾਜੀਪੁਰ, 14 ਨਵੰਬਰ (ਜੋਗਿੰਦਰ ਸਿੰਘ)- ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਦੋਸ਼ ਲਗਾਇਆ ਕਿ ਸਰਕਾਰ ਨੇ ਆਪਣਾ ਖ਼ਰੀਦ ਕੋਟਾ ਪੂਰਾ ਕਰਕੇ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਹੈ ਪਰ ਕਿਸਾਨ ਆਪਣੀ ਫ਼ਸਲ ਲੈ ਕੇ ਹੁਣ ਵੀ ਮੰਡੀ ’ਚ ਆ ਰਹੇ ਹਨ ਤੇ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਾਰ ਲੈਣ ਵਾਲਾ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਹਿੰਦੀ ਸੀ ਕਿ ਕਿਸਾਨਾਂ ਦਾ ਇੱਕ ਇੱਕ ਦਾਣਾ ਖ਼ਰੀਦਿਆ ਜਾਵੇਗਾ ਹੁਣ ਉਨ੍ਹਾਂ ਦਾ ਵਾਅਦਾ ਕਿੱਥੇ ਗਿਆ? ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਮੰਗ ਕੀਤੀ ਹੈ ਕਿ ਸਰਕਾਰ ਨੂੰ ਖ਼ਰੀਦ ਸ਼ੁਰੂ ਕਰਵਾ ਕੇ ਮੰਡੀਆਂ ’ਚ ਪਿਆ ਝੋਨਾ ਖ਼ਰੀਦਿਆ ਜਾਵੇ ਤਾਂ ਜੋ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਦਾ ਮੁੱਲ ਮਿਲ ਸਕੇ।
ਪਿਛਲੀ ਖ਼ਬਰ ਸਾਬੀ ਨੂੰ ਮੁਕੇਰੀਆਂ ਹਲਕੇ ਤੋਂ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਾਂਗੇ - ਕਿਰਨਜੀਤ ਕੌਲਪੁਰ ਅਗਲੀ ਖ਼ਬਰ ਸਰਕਾਰ ਦੀ ਅਣਦੇਖੀ ਅਤੇ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਲੋਕ ਪ੍ਰੇਸ਼ਾਨ - ਵਰਿੰਦਰ ਲਗਵਾਲ, ਇੰਦਰਜੀਤ ਸਿੰਘ ਕਾਹਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।