ਪੰਜਾਬ ਦੇ ਸਿਰ ’ਤੇ ਸਜਿਆ ਪੰਜਵੇਂ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਦਾ ਤਾਜ
ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਡਿਸੇਬਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਕਰਵਾਏ ਗਏ ਪੰਜਵੇਂ ਇੰਟਰ-ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਵਿਚ ਪੰਜਾਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਾਂਰਾਸ਼ਟਰ ਨੂੰ 7 ਵਿਕਟਾਂ ਨਾਲ ਹਰਾ ਕੇ ਜੇਤੂ ਟਰਾਫ਼ੀ ਆਪਣੇ ਨਾਮ ਕਰ ਲਈ। ਫਾਈਨਲ ਮੁਕਾਬਲੇ ਵਿਚ ਪੰਜਾਬ ਦੀ ਟੀਮ ਨੇ ਟਾਸ ਜਿੱਤ ਕੇ ਮਹਾਰਾਸ਼ਟਰ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ।
ਪ
ਪੰਜਵੇਂ ਇੰਟਰ-ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਦੀ ਜੇਤੂ ਟੀਮ ਨੂੰ ਸਨਮਾਨਿਤ ਕਰਦੇ ਹੋਏ ਡਾ. ਜਮੀਲ ਬਾਲੀ, ਪ੍ਰਧਾਨ ਸੰਦੀਪ ਸ਼ਰਮਾ, ਡੌਲੀ ਚੀਮਾ ਤੇ ਹੋਰ। ਤਸਵੀਰ: ਹਮਸ਼ਾਇਨ ਸਟੂਡੀਓ
16-11-2026
ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਡਿਸੇਬਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਕਰਵਾਏ ਗਏ ਪੰਜਵੇਂ ਇੰਟਰ-ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਵਿਚ ਪੰਜਾਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਾਂਰਾਸ਼ਟਰ ਨੂੰ 7 ਵਿਕਟਾਂ ਨਾਲ ਹਰਾ ਕੇ ਜੇਤੂ ਟਰਾਫ਼ੀ ਆਪਣੇ ਨਾਮ ਕਰ ਲਈ। ਫਾਈਨਲ ਮੁਕਾਬਲੇ ਵਿਚ ਪੰਜਾਬ ਦੀ ਟੀਮ ਨੇ ਟਾਸ ਜਿੱਤ ਕੇ ਮਹਾਰਾਸ਼ਟਰ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਮਹਾਰਾਸ਼ਟਰ ਦੀ ਟੀਮ ਨੇ ਨਿਰਧਾਰਿਤ ਪਾਰੀ ਵਿਚ 4 ਵਿਕਟਾਂ ਦੇ ਨੁਕਸਾਨ ’ਤੇ 140 ਦੌੜਾਂ ਬਣਾਈਆਂ । ਮਹਾਰਾਸ਼ਟਰ ਵੱਲੋਂ ਰੋਹਿਤ ਕਾਮੜੇ ਨੇ 40 ਦੌੜਾਂ ਦਾ ਸ਼ਾਨਦਾਰ ਯੋਗਦਾਨ ਪਾਇਆ, ਜਦਕਿ ਨਿਲੇਸ਼ ਨੇ 32 ਅਤੇ ਪ੍ਰਵੀਨ ਸਾਮਲੇ ਨੇ 21 ਦੌੜਾਂ ਬਣਾ ਕੇ ਨਾਬਾਦ ਰਹੇ। ਪੰਜਾਬ ਵੱਲੋਂ ਗੇਂਦਬਾਜ਼ੀ ਕਰਦਿਆਂ ਸੂਰਜ ਤਿਵਾੜੀ, ਕਪਿਲ ਅਤੇ ਜਤਿੰਦਰ ਕੁਮਾਰ ਨੇ ਇੱਕ-ਇੱਕ ਵਿਕਟ ਹਾਸਲ ਕੀਤੀ। 141 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੀ ਪੰਜਾਬ ਦੀ ਟੀਮ ਨੇ ਸ਼ਾਨਦਾਰ ਬੱਲੇਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ ਸਿਰਫ਼ 15 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ ’ਤੇ ਟੀਚਾ ਹਾਸਲ ਕਰ ਲਿਆ ਅਤੇ 7 ਵਿਕਟਾਂ ਨਾਲ ਜਿੱਤ ਦਰਜ ਕੀਤੀ। ਪੰਜਾਬ ਵੱਲੋਂ ਅਕਸ਼ੇ ਕੁਮਾਰ ਨੇ 45 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਦਕਿ ਰਜਤ ਨੇ 26 ਦੌੜਾਂ ਬਣਾ ਕੇ ਨਾਬਾਦ ਰਹਿੰਦਿਆਂ ਟੀਮ ਨੂੰ ਜਿੱਤ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਈ। ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਕਸ਼ੈ ਕੁਮਾਰ ਨੂੰ ਮੈਨ ਆਫ਼ ਦਾ ਸੀਰੀਜ਼ ਅਤੇ ਸੂਰਜ ਤਿਵਾੜੀ ਨੂੰ ਮੈਨ ਆਫ਼ ਦਾ ਮੈਚ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਉਪਰੰਤ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂੰ, ਅਮਰਪਾਲ ਸਿੰਘ ਕਾਕਾ ਅਤੇ ਡਾਕਟਰ ਸੰਜੇ ਨਾਰਦ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਜਜ਼ਬੇ ਦੀ ਸ਼ਲਾਘਾ ਕੀਤੀ। ਇਨਾਮ ਵੰਡ ਸਮਾਰੋਹ ਦੌਰਾਨ ਡਾਕਟਰ ਜਮੀਲ ਵਾਲੀ ਅਤੇ ਮੈਡਮ ਡੌਲੀ ਚੀਮਾ ਨੇ ਜੇਤੂ ਅਤੇ ਹੋਰ ਖਿਡਾਰੀਆਂ ਨੂੰ ਟਰਾਫ਼ੀਆਂ, ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਰਾਮਦੇਵ ਯਾਦਵ, ਡਾਕਟਰ ਕੇਵਲ ਕ੍ਰਿਸ਼ਨ ਤੱਕੀ, ਮੁਹੰਮਦ ਆਜ਼ਮ, ਸੁਦਾਮ ਹੁਸੈਨ, ਕੁਲਜੀਤ ਬੰਗੜ, ਰਾਜਦੀਪ ਸਿੰਘ, ਹਰਪਾਲ ਸਿੰਘ, ਅਮਰੀਕ ਸਿੰਘ, ਗੌਰਵ ਜੈਨ ਅਤੇ ਦੀਪਕ ਸ਼ਰਮਾ ਸਮੇਤ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਟੂਰਨਾਮੈਂਟ ਦੀ ਸਫਲਤਾ ’ਤੇ ਸੰਸਥਾ ਦੇ ਪ੍ਰਧਾਨ ਸੰਦੀਪ ਸ਼ਰਮਾ ਅਤੇ ਜਨਰਲ ਸਕੱਤਰ ਰਾਜਕੁਮਾਰ ਨੇ ਸਾਰੇ ਮਹਿਮਾਨਾਂ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।