16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਿਵਲ ਹਸਪਤਾਲ ਦਸੂਹਾ ਵਿਖੇ ਵੱਖ-ਵੱਖ ਕਿਸਮਾਂ ਵਾਲੇ ਫੁੱਲਾਂ ਦੇ ਬੂਟੇ ਲਗਾਏ

ਦਸੂਹਾ, 15 ਨਵੰਬਰ (ਭੁੱਲਰ)- ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਦਸੂਹਾ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਫੁੱਲ ਬੂਟੇ ਲਗਾਏ ਗਏ।

ਸਿਵਲ ਹਸਪਤਾਲ ਦਸੂਹਾ ਵਿਖੇ ਵੱਖ-ਵੱਖ ਕਿਸਮਾਂ ਦੇ ਫੁੱਲਾਂ ਦੇ ਬੂਟੇ ਲਗਾਉਂਦੇ ਹੋਏ ਐਸ.ਐਮ.ਓ. ਡਾਕਟਰ ਮਨਮੋਹਨ ਸਿੰਘ ਨਾਲ ਡਾਕਟਰ ਕੁਲਵਿੰਦਰ ਸਿੰਘ ਤੇ ਹੋਰ। ਤਸਵੀਰ : ਭੁੱਲਰ 16-11-2026
ਦਸੂਹਾ, 15 ਨਵੰਬਰ (ਭੁੱਲਰ)- ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਦਸੂਹਾ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਫੁੱਲ ਬੂਟੇ ਲਗਾਏ ਗਏ। ਇਸ ਮੌਕੇ ਹਸਪਤਾਲ ਦੇ ਵਿਹੜੇ ਵਿਚ ਵੱਖ-ਵੱਖ ਕਿਸਮਾਂ ਦੇ ਫੁੱਲ ਬੂਟੇ ਲਗਾ ਕੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਨੇ ਦੱਸਿਆ ਕਿ ਰੁੱਖ ਅਤੇ ਫੁੱਲ ਬੂਟੇ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ। ਇਹ ਸਾਨੂੰ ਸ਼ੁੱਧ ਹਵਾ ਪ੍ਰਦਾਨ ਕਰਨ ਦੇ ਨਾਲ-ਨਾਲ ਵਾਤਾਵਰਣ ਦੇ ਸੰਤੁਲਨ ਨੂੰ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਫੁੱਲ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਵੀ ਯਕੀਨੀ ਬਣਾਉਣ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰੋਹਿਤ ਬਰੂਟਾ, ਡਾ. ਕੁਲਵਿੰਦਰ ਸਿੰਘ, ਨਰਸਿੰਗ ਸਿਸਟਰ ਜਸਵਿੰਦਰ ਕੌਰ, ਨਰਸਿੰਗ ਕਾਲਜ ਦੇ ਵਿਦਿਆਰਥੀ ਸਮੂਹ ਸਟਾਫ਼ ਵੀ ਮੌਜੂਦ ਸਨ।
ਪਿਛਲੀ ਖ਼ਬਰ ਡੀ. ਐਮ. ਯੂ. ਟਰੇਨ ’ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਅਗਲੀ ਖ਼ਬਰ ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ - ਸੰਨੀ ਰਾਜਪੂਤ, ਐਡ. ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।