ਦੂਜੀ ਵਿਸ਼ੇਸ਼ ਲੋਕ ਅਦਾਲਤ 21 ਨੂੰ
ਹੁਸ਼ਿਆਰਪੁਰ, 16 ਨਵੰਬਰ (ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 21 ਨਵੰਬਰ ਨੂੰ ਜ਼ਿਲ੍ਹੇ ਵਿੱਚ ਸਾਲ ਦੀ ਦੂਜੀ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ। ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਚੈੱਕ ਬਾਊਂਸ ਤਹਿਤ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ ਸੁਣਵਾਈ ਵਾਸਤੇ ਰੱਖਿਆ ਜਾਵੇਗਾ।
ਅਜੀਤ ਡੈਸਕ
17-11-2026