ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਅਟੱਲਗੜ੍ਹ ਵਿਖੇ ਲੋੜਵੰਦ ਬੱਚਿਆਂ ਨੂੰ ਕੋਟੀਆਂ ਵੰਡੀਆਂ
ਮੁਕੇਰੀਆਂ , 16 ਨਬੰਵਰ ( ਰਾਮਗੜ੍ਹੀਆ )- ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਅਟੱਲਗੜ੍ਹ ਬਲਾਕ ਮੁਕੇਰੀਆਂ -1 ਵਿਖੇ ਮੁੱਖ ਅਧਿਆਪਕਾ ਮੈਡਮ ਨੀਲਮ ਦੀ ਅਗਵਾਈ ਵਿੱਚ ਅਤੇ ਥਰਡ ਆਈ ਪਬਲਿਕ ਵੈਲਫੇਅਰ ਸੁਸਾਇਟੀ ਮੁਕੇਰੀਆਂ ਦੇ ਪ੍ਰਧਾਨ ਜਤਿੰਦਰ ਸ਼ਰਮਾ ਵਲੋਂ ਸਮਾਜ ਸੇਵਾ ਦੀ ਭਾਵਨਾ ਤਹਿਤ ਇਕ ਸਮਾਗਮ ਕਰਵਾਇਆ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਅਤੇ ਤਹਿਸੀਲਦਾਰ ਮੁਕੇਰੀਆਂ ਮੈਡਮ ਰਾਜਵਿੰਦਰ ਕੌਰ ਨੇ ਸ਼ਿਰਕਤ ਕੀਤੀ ।
ਮੁਕੇਰੀਆਂ , 16 ਨਬੰਵਰ ( ਰਾਮਗੜ੍ਹੀਆ )- ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਅਟੱਲਗੜ੍ਹ ਬਲਾਕ ਮੁਕੇਰੀਆਂ -1 ਵਿਖੇ ਮੁੱਖ ਅਧਿਆਪਕਾ ਮੈਡਮ ਨੀਲਮ ਦੀ ਅਗਵਾਈ ਵਿੱਚ ਅਤੇ ਥਰਡ ਆਈ ਪਬਲਿਕ ਵੈਲਫੇਅਰ ਸੁਸਾਇਟੀ ਮੁਕੇਰੀਆਂ ਦੇ ਪ੍ਰਧਾਨ ਜਤਿੰਦਰ ਸ਼ਰਮਾ ਵਲੋਂ ਸਮਾਜ ਸੇਵਾ ਦੀ ਭਾਵਨਾ ਤਹਿਤ ਇਕ ਸਮਾਗਮ ਕਰਵਾਇਆ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਅਤੇ ਤਹਿਸੀਲਦਾਰ ਮੁਕੇਰੀਆਂ ਮੈਡਮ ਰਾਜਵਿੰਦਰ ਕੌਰ ਨੇ ਸ਼ਿਰਕਤ ਕੀਤੀ । ਇਸ ਮੌਕੇ ਮਹਿਮਾਨਾਂ ਵਲੋਂ ਸਕੂਲ ਦੇ 100 ਦੇ ਕਰੀਬ ਛੋਟੇ ਬੱਚਿਆਂ ਨੂੰ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਗਰਮ ਕੋਟੀਆਂ ਵੰਡੀਆਂ ਗਈਆਂ । ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਿਹਤ ਤੇ ਬਿਹਤਰ ਜੀਵਨ ਲਈ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਅੱਗੇ ਆਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਥਰਡ ਆਈ ਪਬਲਿਕ ਵੈਲਫੇਅਰ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਅਜਿਹੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ । ਤਹਿਸੀਲਦਾਰ ਮੈਡਮ ਰਾਜਵਿੰਦਰ ਕੌਰ ਨੇ ਕਿਹਾ ਕਿ ਬੱਚਿਆਂ ਦੀ ਮੁਸਕਰਾਹਟ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਖਿਆਲ ਰੱਖਣਾ ਹਰ ਇਨਸਾਨ ਦਾ ਫਰਜ਼ ਹੈ । ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਛੋਟੇ ਬੱਚਿਆਂ ਨੂੰ ਗਰਮ ਕੱਪੜੇ ਮੁਹੱਈਆ ਕਰਵਾਉਣਾ ਇੱਕ ਬਹੁਤ ਹੀ ਨੇਕ ਅਤੇ ਸ਼ਲਾਘਾਯੋਗ ਉਪਰਾਲਾ ਹੈ । ਇਸ ਮੌਕੇ ਮੁੱਖ ਅਧਿਆਪਕਾ ਮੈਡਮ ਨੀਲਮ ਵਲੋਂ ਸਕੂਲ ਦੀਆਂ ਕੁਝ ਮੰਗਾਂ ਜਿਵੇਂ ਸਕੂਲ ਸੜਕ ਨਾਲੋਂ ਨੀਵਾਂ , ਸਕੂਲ ਪਾਣੀ ਦੀ ਨਿਕਾਸੀ ਨਾ ਹੋਣ ਵਰਗੀਆਂ ਸਮੱਸਿਆਵਾਂ ਨੂੰ ਸਰਬਜੋਤ ਸਿੰਘ ਸਾਬੀ ਦੇ ਧਿਆਨ ਵਿੱਚ ਲਿਆਂਦਾ ਗਿਆ । ਇਸ ਮੌਕੇ ‘ ਆਪ ’ ਆਗੂ ਅਮਰਜੀਤ ਸਿੰਘ ਛੰਨੀ , ਕਵਲ ਸਿੰਘ ਰੀਟਾਇਡ ਜੇਈ , ਸਰਪੰਚ ਜਗਮੋਹਨ ਲਾਲ ਐਮਾਂ ਮਾਂਗਟ , ਸੁਰਿੰਦਰ ਕੁਮਾਰ , ਸਕੂਲ ਸਟਾਫ ਰਾਜਵੀਰ ਕੌਰ , ਰਚਨਾ ਦੇਵੀ , ਸਪਨਾ ਦੇਵੀ , ਸੁਮਨ ਕੁਮਾਰੀ , ਸਰਪੰਚ ਰਜਿੰਦਰ ਸਿੰਘ , ਐਡਵੋਕੇਟ ਦੇਵਰਾਜ ਫਰਮਾ , ਸੁਖਜਿੰਦਰ ਸਿੰਘ ਭਿੰਡਰ , ਮਹਿੰਦਰ ਸਿੰਘ , ਮਿਤਾਲੀ ਤੇ ਹੋਰ ਹਾਜ਼ਰ ਸਨ ।