16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਮਿਸ਼ਨ 2027 ਫ਼ਤਹਿ ਕੀਤਾ ਜਾਵੇਗਾ-ਹਰਜੀ ਬਾਜਵਾ

ਹੁਸ਼ਿਆਰਪੁਰ, 16 ਨਵੰਬਰ (ਨਰਿੰਦਰ ਸਿੰਘ ਬੱਡਲਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹਰਜੀ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਦਸੂਹਾ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵਲੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹਰਜੀ ਬਾਜਵਾ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 17-11-2026
ਹੁਸ਼ਿਆਰਪੁਰ, 16 ਨਵੰਬਰ (ਨਰਿੰਦਰ ਸਿੰਘ ਬੱਡਲਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹਰਜੀ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਦਸੂਹਾ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵਲੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹਰਜੀ ਬਾਜਵਾ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਬਾਜਵਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਤਾਕਤ ਅਤੇ ਸਫਲਤਾ ਦਾ ਅਹਿਮ ਆਧਾਰ ਹੁੰਦੇ ਹਨ। ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਹਰਸਿਮਰਨ ਸਿੰਘ ਹਰਜੀ ਬਾਜਵਾ ਨੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ ਤਾਂ ਜੋ ਮਿਸ਼ਨ 2027 ਫਤਹਿ ਕੀਤਾ ਜਾ ਸਕੇ। ਇਸ ਮੌਕੇ ਕੇ.ਪੀ. ਸਚਦੇਵਾ, ਜਨਮਜੀਤ ਸਿੰਘ ਘੁੰਮਣ ਹਲਕਾ ਯੂਥ ਪ੍ਰਧਾਨ, ਲਵਦੀਪ ਸਿੰਘ ਥਿਆੜਾ, ਰਜਤ ਠਾਕੁਰ, ਹਰਸ਼ਰੂਪ ਸਿੰਘ ਘੁੰਮਣ, ਕਸ਼ਮੀਰ ਸਿੰਘ,ਰਾਹੁਲ, ਗੁਰਪਾਲ ਸਿੰਘ, ਅਨਮੋਲ ਦਿਉਲ, ਬਲਜਿੰਦਰ, ਸੁਖਰਾਜ ਸਿੰਘ,ਸੁਰਜੀਤ ਸਿੰਘ ਧਾਲੀਵਾਲ, ਤਰਸਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਆਗੂਆਂ ਨੇ ਅਵਿਨਾਸ਼ ਰਾਏ ਖੰਨਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ’ਤੇ ਹਾਈਕਮਾਨ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਪਿੰਡ ਜਿਆਣ ’ਚ ਬਣੀ ਨਵੀਂ ਕਾਲੋਨੀ ’ਚੋਂ ਮਿਲੇ 2 ਹੈਂਡ ਗ੍ਰਨੇਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।