ਸਰਕਾਰੀ ਸਕੂਲ ਘਗਵਾਲ ਦੇ ਬੱਚਿਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਹਾਜੀਪੁਰ, 17 ਨਵੰਬਰ (ਪੁਨੀਤ ਭਾਰਦਵਾਜ)- ਬਲਾਕ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਘਗਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਵਿਗਿਆਨਿਕ ਪ੍ਰਦਰਸ਼ਨੀ ਅਤੇ ਸਟੇਟ ਪੱਧਰੀ ਖੇਡ ਮੁਕਾਬਲਿਆਂ ਦੇ ਵਿਚ ਪਹਿਲਾ ਅਤੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੇ ਵਿਚ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਹਿਨਾ ਅਤੇ ਬਲਜੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।
ਹਾਜੀਪੁਰ, 17 ਨਵੰਬਰ (ਪੁਨੀਤ ਭਾਰਦਵਾਜ)- ਬਲਾਕ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਘਗਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਵਿਗਿਆਨਿਕ ਪ੍ਰਦਰਸ਼ਨੀ ਅਤੇ ਸਟੇਟ ਪੱਧਰੀ ਖੇਡ ਮੁਕਾਬਲਿਆਂ ਦੇ ਵਿਚ ਪਹਿਲਾ ਅਤੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੇ ਵਿਚ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਹਿਨਾ ਅਤੇ ਬਲਜੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਸਟੇਟ ਪੱਧਰੀ ਖੇਡ ਮੁਕਾਬਲੇ ਦੇ ਵਿਚ ਬਾਰ੍ਹਵੀਂ ਜਮਾਤ ਦੇ ਸੂਰਯ ਠਾਕੁਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਦੀਪਕ ਸ਼ਰਮਾ ਗਾਈਡ ਅਧਿਆਪਕ ਪਰਮਜੀਤ ਸਿੰਘ ਸਾਇੰਸ ਮਾਸਟਰ, ਇੰਚਾਰਜ ਵਿਜੇ ਕੁਮਾਰ, ਪਰਵਿੰਦਰ ਸਿੰਘ, ਅਜੇ ਸਲਾਰੀਆ ਅਤੇ ਸਕੂਲ ਸਟਾਫ਼ ਹਾਜ਼ਰ ਸਨ। ਇਸ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਦੀਪਕ ਸ਼ਰਮਾ ਨੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਬੱਚਿਆਂ ਨੂੰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।