18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੀ.ਓ.ਪੀ.ਡੀ ਦੀ ਸਮੇਂ ਸਿਰ ਪਹਿਚਾਣ ਨਾਲ ਹੀ ਇਲਾਜ ਸੰਭਵ-ਮਾਹਿਰ ਡਾਕਟਰ

ਹੁਸ਼ਿਆਰਪੁਰ, 17 ਨਵੰਬਰ (ਨਰਿੰਦਰ ਸਿੰਘ ਬੱਡਲਾ)-ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼ ਦੇ ਵਧਦੇ ਖ਼ਤਰੇ ’ਤੇ ਚਿੰਤਾ ਪ੍ਰਗਟ ਕਰਦਿਆਂ ਸੀਨੀਅਰ ਪਲਮੋਨੋਲੋਜਿਸਟਾਂ ਨੇ ਬਿਮਾਰੀ ਦੀ ਸਮੇਂ ਸਿਰ ਪਹਿਚਾਣ, ਢੁਕਵੇਂ ਇਲਾਜ ਅਤੇ ਪ੍ਰਭਾਵਸ਼ਾਲੀ ਰੋਕਥਾਮ ਉਪਾਵਾਂ ’ਤੇ ਜ਼ੋਰ ਦਿੱਤਾ। ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ’ਚ ਰਹਿਣ ਕਾਰਨ ਸੀ.

ਅਜੀਤ ਡੈਸਕ 18-11-2026
ਹੁਸ਼ਿਆਰਪੁਰ, 17 ਨਵੰਬਰ (ਨਰਿੰਦਰ ਸਿੰਘ ਬੱਡਲਾ)-ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼ ਦੇ ਵਧਦੇ ਖ਼ਤਰੇ ’ਤੇ ਚਿੰਤਾ ਪ੍ਰਗਟ ਕਰਦਿਆਂ ਸੀਨੀਅਰ ਪਲਮੋਨੋਲੋਜਿਸਟਾਂ ਨੇ ਬਿਮਾਰੀ ਦੀ ਸਮੇਂ ਸਿਰ ਪਹਿਚਾਣ, ਢੁਕਵੇਂ ਇਲਾਜ ਅਤੇ ਪ੍ਰਭਾਵਸ਼ਾਲੀ ਰੋਕਥਾਮ ਉਪਾਵਾਂ ’ਤੇ ਜ਼ੋਰ ਦਿੱਤਾ। ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ’ਚ ਰਹਿਣ ਕਾਰਨ ਸੀ.ਓ.ਪੀ.ਡੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਇਸ ਗੰਭੀਰ ਸਿਹਤ ਚੁਣੌਤੀ ਨਾਲ ਨਜਿੱਠਣ ਲਈ ਵਿਆਪਕ ਜਾਗਰੂਕਤਾ ਅਤੇ ਪ੍ਰਭਾਵਸ਼ਾਲੀ ਰੋਕਥਾਮ ਰਣਨੀਤੀ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਡਾਇਰੈਕਟਰ – ਪਲਮੋਨੋਲੋਜੀ ਡਾ. ਐੱਸ.ਕੇ. ਗੁਪਤਾ ਨੇ ਸੀ.ਓ.ਪੀ.ਡੀ ਦੀ ਗੰਭੀਰਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਦੁਨੀਆ ਭਰ ਵਿਚ ਮੌਤ ਦੇ ਪ੍ਰਮੁੱਖ ਕਾਰਨਾਂ ’ਚ ਸ਼ਾਮਿਲ ਹੈ ਅਤੇ ਦਿਲ ਦੀਆਂ ਬਿਮਾਰੀਆਂ ਤੇ ਕੈਂਸਰ ਤੋਂ ਬਾਅਦ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਐਸੋਸੀਏਟ ਡਾਇਰੈਕਟਰ – ਪਲਮੋਨੋਲੋਜੀ ਡਾ. ਸੁਮਿਤ ਭਾਰਤੀ ਨੇ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ, ਜੋ ਠੀਕ ਨਹੀਂ ਹੈ। ਕੰਸਲਟੈਂਟ – ਪਲਮੋਨੋਲੋਜੀ, ਡਾ. ਹਿਤੇਸ਼ ਗੌੜ ਨੇ ਕਿਹਾ ਕਿ ਸੀ.ਓ.ਪੀ.ਡੀ ਦੇ ਗੰਭੀਰ ਸਿਹਤ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਦੁਨੀਆ ਭਰ ਵਿਚ ਬਿਮਾਰੀ ਅਤੇ ਸਮੇਂ ਤੋਂ ਪਹਿਲਾਂ ਹੋਣ ਵਾਲੀਆਂ ਮੌਤਾਂ ਦਾ ਇੱਕ ਪ੍ਰਮੁੱਖ ਕਾਰਨ ਹੈ, ਜਿਸ ਤੋਂ ਬਚਾਅ ਕਰਨਾ ਜ਼ਰੂਰੀ ਹੈ। ਕੰਸਲਟੈਂਟ – ਪਲਮੋਨੋਲੋਜੀ ਡਾ. ਅਮਨਪ੍ਰੀਤ ਕੌਰ ਨੇ ਕਿਹਾ ਕਿ ਕਾਰਜ ਸਥਾਨਾਂ ’ਤੇ ਲੰਬੇ ਸਮੇਂ ਤੱਕ ਰਸਾਇਣਾਂ, ਧੂੜ ਅਤੇ ਜ਼ਹਿਰੀਲੀਆਂ ਗੈਸਾਂ ਤੇ ਧੂੰਏਂ ਦੇ ਸੰਪਰਕ ਵਿਚ ਰਹਿਣਾ ਅਤੇ ਘਰਾਂ ਵਿਚ ਬਾਇਓਮਾਸ ਤੇ ਹੋਰ ਠੋਸ ਬਾਲਣਾਂ ਨਾਲ ਖਾਣਾ ਪਕਾਉਣ ਕਾਰਨ ਪੈਦਾ ਹੋਣ ਵਾਲਾ ਅੰਦਰੂਨੀ ਹਵਾ ਪ੍ਰਦੂਸ਼ਣ ਸੀ.ਓ.ਪੀ.ਡੀ ਦੇ ਮੁੱਖ ਜੋਖ਼ਮ ਕਾਰਕ ਹਨ।
ਪਿਛਲੀ ਖ਼ਬਰ ਪ੍ਰਧਾਨ ਨਿਤਿਨ ਨਬੀਨ ਦੀ ਰੈਲੀ ’ਚ ਹਲਕਾ ਦਸੂਹਾ ਤੋਂ ਵੱਡੀ ਗਿਣਤੀ ’ਚ ਭਾਜਪਾ ਵਰਕਰ ਜਾਣਗੇ-ਸੁਸ਼ੀਲ ਪਿੰਕੀ ਅਗਲੀ ਖ਼ਬਰ ਅਲਾਇੰਸ ਕਲੱਬ ਦਸੂਹਾ ਨੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।