ਸਰਕਾਰੀ ਹੁਕਮਾਂ ਦੀ ਅਣਦੇਖੀ ਕਰਕੇ ਖੋਲ੍ਹਿਆ ਪੋਲਟਰੀ ਫਾਰਮ, ਮਾਮਲਾ ਦਰਜ
ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਹੁਕਮਾਂ ਦੀ ਅਣਦੇਖੀ ਕਰਕੇ ਸੀਲ ਕੀਤੇ ਪੋਲਟਰੀ ਫਾਰਮ ਨੂੰ ਖੋਲ੍ਹਣ ਦੇ ਦੋਸ਼ ’ਚ ਥਾਣਾ ਚੱਬੇਵਾਲ ਦੀ ਪੁਲਿਸ ਨੇ 1 ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਸੰਧੂ ਵਾਸੀ ਜੇਜੋਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਵਾਸੀ ਗੁਰਪ੍ਰੀਤ ਸਿੰਘ ਨੇ ਸੀਲ ਕੀਤੇ ਗਏ ਪੋਲਟਰੀ ਫਾਰਮ ਨੂੰ ਸਰਕਾਰੀ ਹੁਕਮਾਂ ਦੀ ਅਣਦੇਖੀ ਕਰਕੇ ਖੋਲ੍ਹ ਲਿਆ ਹੈ।
ਅਜੀਤ ਡੈਸਕ
19-11-2026