ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਿੱਧੂ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਤਮਸਤਕ ਹੋਏ
ਦਸੂਹਾ, 18 ਨਵੰਬਰ (ਭੁੱਲਰ)-ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਸੈੱਲ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਆਪਣੇ ਸਾਥੀਆਂ ਸਮੇਤ ਪਵਿੱਤਰ ਅਤੇ ਇਤਿਹਾਸਿਕ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸਮੁੱਚੀ ਮਾਨਵਤਾ ਦੀ ਚੜ੍ਹਦੀ ਕਲਾ ਲਈ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ।
ਅਜੀਤ ਡੈਸਕ
19-11-2026