18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ’ਚ ਵਰਕਰਾਂ ਨੂੰ ਪੰਥਕ ਕਾਨਫ਼ਰੰਸ ਲਈ ਲਾਮਬੰਦ ਕੀਤਾ

ਅੱਡਾ ਸਰਾਂ, 18 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ ਪਿੰਡ ਮਸੀਤ ਪਲ ਕੋਟ ਵਿਖੇ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮਸੀਤੀ ਦੀ ਅਗਵਾਈ ’ਚ ਹੋਈ। ਇਸ ਮੀਟਿੰਗ ਦੇ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਤੇ ਦੁਆਬਾ ਇੰਚਾਰਜ ਡਾ.

ਅਜੀਤ ਡੈਸਕ 19-11-2026
ਅੱਡਾ ਸਰਾਂ, 18 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ ਪਿੰਡ ਮਸੀਤ ਪਲ ਕੋਟ ਵਿਖੇ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮਸੀਤੀ ਦੀ ਅਗਵਾਈ ’ਚ ਹੋਈ। ਇਸ ਮੀਟਿੰਗ ਦੇ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਤੇ ਦੁਆਬਾ ਇੰਚਾਰਜ ਡਾ. ਹਰਜਿੰਦਰ ਸਿੰਘ ਜੱਖੂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਪਾਰਟੀ ਵਰਕਰਾਂ ਨੂੰ ਟਾਂਡਾ ’ਚ ਹੋਣ ਵਾਲੀ 4 ਦਸੰਬਰ ਦੀ ਪੰਥਕ ਕਾਨਫ਼ਰੰਸ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕੀਤਾ । ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ 4 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਪੰਥਕ ਕਾਨਫ਼ਰੰਸ ਦਾਣਾ ਮੰਡੀ ਟਾਂਡਾ ਵਿਚ ਹੋਵੇਗੀ, ਜਿਸ ’ਚ ਪਾਰਟੀ ਦੇ ਸਰਪ੍ਰਸਤ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸੂਬਾ ਜਨਰਲ ਸਕੱਤਰ ਇਮਾਨ ਸਿੰਘ ਮਾਨ ਹੋਰ ਸੀਨੀਅਰ ਲੀਡਰਸ਼ਿਪ ਪਹੁੰਚ ਕੇ ਲੋਕਾਂ ਨੂੰ ਪਾਰਟੀ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਏਗੀ। ਮੀਟਿੰਗ ਦੇ ਦੌਰਾਨ ਜਸਵੰਤ ਸਿੰਘ ਫ਼ੌਜੀ, ਰਣਜੀਤ ਸਿੰਘ ਝਾਵਾਂ, ਹਰਭਜਨ ਸਿੰਘ ਝੰਬੋਵਾਲ, ਹਰਭਜਨ ਸਿੰਘ ਜੌਹਲ, ਦਲਜੀਤ ਸਿੰਘ ਖ਼ਿਆਲਾ ਬੁਲੰਦਾ, ਕੁਲਦੀਪ ਸਿੰਘ ਖ਼ਿਆਲਾ ਬੁਲੰਦਾ, ਇਕਬਾਲ ਸਿੰਘ ਕੰਧਾਲਾ ਜੱਟਾਂ, ਬਲਵਿੰਦਰ ਸਿੰਘ ਜਹੂਰਾ, ਸਤਨਾਮ ਸਿੰਘ ਸੱਤੀ ਚੌਹਾਨ, ਨਿਰੰਜਨ ਸਿੰਘ ਝਾਵਾਂ, ਸੁਖਦੇਵ ਸਿੰਘ ਡੁਮਾਣਾ, ਰਣਜੀਤ ਸਿੰਘ ਟਾਹਲੀ, ਹਰਭਜਨ ਸਿੰਘ, ਪ੍ਰਕਾਸ਼ ਸਿੰਘ ਮਸੀਤੀ, ਚੰਨਣ ਸਿੰਘ ਮਸੀਤੀ, ਜਗੀਰ ਸਿੰਘ ਮਸੀਤੀ, ਮਨਜੀਤ ਸਿੰਘ, ਵਰਿੰਦਰ ਸਿੰਘ ਕੰਧਾਲੀ, ਹਰਜਿੰਦਰ ਸਿੰਘ, ਜਗਜੀਤ ਸਿੰਘ ਚੌਟਾਲਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਅਕਾਲ- ਅਕੈਡਮੀ ਮੱਖਣਗੜ੍ਹ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਸਰੀਹਪੁਰ ਦੇ ਵਿਕਾਸ ਲਈ 2 ਲੱਖ ਦੀ ਗਰਾਂਟ ਦਾ ਸੈਕਸ਼ਨ ਪੱਤਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।