20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਹਿਕਾਰੀ ਸਭਾਵਾਂ ਦੀ ਰਜਿ. ਲਈ 5 ਲੱਖ ਫ਼ੀਸ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ - ਹੀਰਾਹਾਰ, ਬਾਵਾ

ਦਸੂਹਾ, 19 ਨਵੰਬਰ (ਭੁੱਲਰ)- ਸਹਿਕਾਰ ਭਾਰਤੀ ਪੰਜਾਬ ਦੇ ਪ੍ਰਧਾਨ ਬਲਰਾਮ ਦਾਸ ਬਾਵਾ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਹੀਰਾਹਾਰ ਨੇ ਮੰਗ ਕੀਤੀ ਕਿ ਪੰਜਾਬ ਸੈੱਲਫ਼ ਸਪੋਰਟਿੰਗ ਸਹਿਕਾਰੀ ਸਭਾਵਾਂ ਐਕਟ 2006 ਅਧੀਨ ਸਹਿਕਾਰੀ ਸਭਾਵਾਂ ਦੀ ਰਜਿਸਟਰੇਸ਼ਨ ਲਈ ਲਾਗੂ ਕੀਤੀ ਗਈ 5 ਲੱਖ ਦੀ ਰਜਿਸਟਰੇਸ਼ਨ ਫ਼ੀਸ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਹਿਕਾਰਤਾ ਲਹਿਰ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ, ਬੇਰੁਜ਼ਗਾਰ ਅਤੇ ਹੁਨਰਮੰਦ ਵਰਗ ਨੂੰ ਆਤਮ-ਨਿਰਭਰ ਬਣਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹੈ।

ਅਜੀਤ ਡੈਸਕ 20-11-2026
ਦਸੂਹਾ, 19 ਨਵੰਬਰ (ਭੁੱਲਰ)- ਸਹਿਕਾਰ ਭਾਰਤੀ ਪੰਜਾਬ ਦੇ ਪ੍ਰਧਾਨ ਬਲਰਾਮ ਦਾਸ ਬਾਵਾ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਹੀਰਾਹਾਰ ਨੇ ਮੰਗ ਕੀਤੀ ਕਿ ਪੰਜਾਬ ਸੈੱਲਫ਼ ਸਪੋਰਟਿੰਗ ਸਹਿਕਾਰੀ ਸਭਾਵਾਂ ਐਕਟ 2006 ਅਧੀਨ ਸਹਿਕਾਰੀ ਸਭਾਵਾਂ ਦੀ ਰਜਿਸਟਰੇਸ਼ਨ ਲਈ ਲਾਗੂ ਕੀਤੀ ਗਈ 5 ਲੱਖ ਦੀ ਰਜਿਸਟਰੇਸ਼ਨ ਫ਼ੀਸ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਹਿਕਾਰਤਾ ਲਹਿਰ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ, ਬੇਰੁਜ਼ਗਾਰ ਅਤੇ ਹੁਨਰਮੰਦ ਵਰਗ ਨੂੰ ਆਤਮ-ਨਿਰਭਰ ਬਣਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹੈ। ਸਹਿਕਾਰੀ ਸਭਾਵਾਂ ਰਾਹੀਂ ਹਜ਼ਾਰਾਂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਮਿਲ ਸਕਦੇ ਹਨ ਅਤੇ ਬੇਰੁਜ਼ਗਾਰੀ ਘਟਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਭਾਰੀ ਫ਼ੀਸ ਕਾਰਨ ਆਰਥਿਕ ਤੌਰ ’ਤੇ ਕਮਜ਼ੋਰ ਨੌਜਵਾਨ ਅਤੇ ਕਾਰੀਗਰ ਸਹਿਕਾਰੀ ਸਭਾਵਾਂ ਬਣਾਉਣ ਤੋਂ ਵਾਂਝੇ ਰਹਿ ਗਏ ਹਨ। ਇਸ ਨਾਲ ਨਾ ਸਿਰਫ਼ ਸਵੈ-ਰੁਜ਼ਗਾਰ ਦੇ ਮੌਕੇ ਘਟੇ ਹਨ, ਸਗੋਂ ਨੌਜਵਾਨਾਂ ਦਾ ਰੁਝਾਨ ਵਿਦੇਸ਼ਾਂ ਵੱਲ ਵਧਿਆ ਹੈ ਅਤੇ ਨਿਰਾਸ਼ਾ ਦਾ ਮਾਹੌਲ ਪੈਦਾ ਹੋਇਆ ਹੈ।
ਪਿਛਲੀ ਖ਼ਬਰ ਪੁਰਾਣੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਏ. ਐੱਸ. ਸਕੂਲ ਮੁਕੇਰੀਆਂ ਨੇ ਸਿਰਜਿਆ ਮਾਣਮੱ... ਅਗਲੀ ਖ਼ਬਰ ਸਮਾਗਮ ’ਚ ਜੰਗਲੀ ਸਾਂਭਰ ਆਉਣ ਨਾਲ ਮਚੀ ਹਫੜਾ-ਦਫੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।