20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ-ਰਸੂਲਪੁਰ

ਟਾਂਡਾ ਉੜਮੁੜ, 19 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਹਲਕਾ ਟਾਂਡਾ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਡੋਰ ਟੂ ਡੋਰ ਕੰਪੇਨ ਦਾ ਪ੍ਰਚਾਰ ਸਰਕਲ ਪ੍ਰਧਾਨ ਨਿਰਮਲ ਸਿੰਘ ਖੁਣ-ਖੁਣ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਵਿਚ ਕੀਤਾ। ਇਸ ਮੌਕੇ ਰਸੂਲਪਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 6 ਅਕਤੂਬਰ ਨੂੰ ਪੂਰੇ ਪੰਜਾਬ ਵਿਚ ਡੋਰ ਟੂ ਡੋਰ ਕੰਪੇਨ ਦੀ ਸ਼ੁਰੂਆਤ ਕੀਤੀ ਗਈ ਸੀ ਇਸੇ ਲੜੀ ਤਹਿਤ ਹਲਕਾ ਟਾਂਡਾ ਵਿਖੇ ਅਕਾਲੀ ਵਰਕਰਾਂ ਵਲੋਂ ਵੀ ਡੋਰ ਟੂ ਡੋਰ ਕੰਪੇਨ ਨੂੰ ਭਰਵਾਂ ਉਤਸ਼ਾਹ ਮਿਲ ਰਿਹਾ ਹੈ।

ਅਜੀਤ ਡੈਸਕ 20-11-2026
ਟਾਂਡਾ ਉੜਮੁੜ, 19 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਹਲਕਾ ਟਾਂਡਾ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਡੋਰ ਟੂ ਡੋਰ ਕੰਪੇਨ ਦਾ ਪ੍ਰਚਾਰ ਸਰਕਲ ਪ੍ਰਧਾਨ ਨਿਰਮਲ ਸਿੰਘ ਖੁਣ-ਖੁਣ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਵਿਚ ਕੀਤਾ। ਇਸ ਮੌਕੇ ਰਸੂਲਪਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 6 ਅਕਤੂਬਰ ਨੂੰ ਪੂਰੇ ਪੰਜਾਬ ਵਿਚ ਡੋਰ ਟੂ ਡੋਰ ਕੰਪੇਨ ਦੀ ਸ਼ੁਰੂਆਤ ਕੀਤੀ ਗਈ ਸੀ ਇਸੇ ਲੜੀ ਤਹਿਤ ਹਲਕਾ ਟਾਂਡਾ ਵਿਖੇ ਅਕਾਲੀ ਵਰਕਰਾਂ ਵਲੋਂ ਵੀ ਡੋਰ ਟੂ ਡੋਰ ਕੰਪੇਨ ਨੂੰ ਭਰਵਾਂ ਉਤਸ਼ਾਹ ਮਿਲ ਰਿਹਾ ਹੈ। ਰਸੂਲਪੁਰ ਨੇ ਕਿਹਾ ਕਿ ਲੋਕਾਂ ਨੂੰ ਮਿਲ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਇਹ ਵਿਸ਼ਵਾਸ ਦਵਾਇਆ ਜਾਵੇਗਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤਾਂ ਲੋਕਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਅਮਰਜੀਤ ਸਿੰਘ ਝੱਜੀ ਪਿੰਡ, ਲਖਬੀਰ ਸਿੰਘ ਬੋਦਲ ਕੋਟਲੀ, ਇਕਬਾਲ ਸਿੰਘ ਬਗੋਲ ਕਲਾਂ, ਜਸਵੀਰ ਸਿੰਘ, ਤੀਰਥ ਸਿੰਘ, ਸਵਰਨ ਸਿੰਘ, ਬਲਵੰਤ ਸਿੰਘ ਸਤਿੰਦਰ ਸਿੰਘ, ਦਰਸ਼ਨ ਸਿੰਘ, ਸਰਬਜੀਤ ਸਿੰਘ, ਜਸਵੰਤ ਸਿੰਘ ਸੁਖਵਿੰਦਰ ਸਮੇਤ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਏ.ਡੀ.ਸੀ. ਅਮਨਦੀਪ ਕੌਰ ਘੁੰਮਣ ਨੇ ਨਵੇਂ ਏ.ਡੀ.ਸੀ ਦਫ਼ਤਰ ਵਿਖੇ ਸੰਭਾਲਿਆ ਅਹੁਦਾ, ਵਿਧਾਇਕ ਘੁੰਮਣ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਲੋਕਾਂ ਦੇ ਹਰ ਮਸਲੇ ਦਾ ਹੋਵੇਗਾ ਹੱਲ-ਸੁਮਿਤ ਡਡਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।