20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ਼ਹੀਦਾਂ ਦੀ ਯਾਦ ’ਚ ਹਰ ਸਾਲ ਸਮਾਗਮ ਕਰਵਾਇਆ ਜਾਵੇਗਾ-ਬਾਵਾ ਯੂ.ਐਸ.ਏ.

ਦਸੂਹਾ, 19 ਨਵੰਬਰ (ਭੁੱਲਰ)- ਪ੍ਰਵਾਸੀ ਭਾਰਤੀ ਸਰਬਜੀਤ ਸਿੰਘ ਯੂ. ਐਸ.

ਸਰਬਜੀਤ ਸਿੰਘ ਬਾਵਾ ਯੂ. ਐਸ. ਏ. 20-11-2026
ਦਸੂਹਾ, 19 ਨਵੰਬਰ (ਭੁੱਲਰ)- ਪ੍ਰਵਾਸੀ ਭਾਰਤੀ ਸਰਬਜੀਤ ਸਿੰਘ ਯੂ.ਐਸ.ਏ. ਨੇ ਕਿਹਾ ਕਿ ਸ਼ਹੀਦ ਕੌਮ ਦਾ ਅਨਮੋਲ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਨੂੰ ਯਾਦ ਰੱਖਣਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਵਿਚ ਉਨ੍ਹਾਂ ਵੱਲੋਂ ਹਰ ਸਾਲ ਸਮਾਗਮ ਕਰਵਾਇਆ ਜਾਵੇਗਾ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੀਆਂ ਨਸਲਾਂ ਨੂੰ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਸਬੰਧੀ ਜਾਗਰੂਕਤਾ ਦਿੱਤੀ ਜਾ ਸਕੇ। ਉਨ੍ਹਾਂ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਉਨ੍ਹਾਂ ਕਿਹਾ ਕਿ ਸੰਤ ਬਾਬਾ ਹਰਚਰਨ ਸਿੰਘ ਵੱਲੋਂ ਗੁਰਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਲਈ ਜਿੱਥੇ ਕੀਰਤਨ ਦਰਬਾਰਾਂ ਦੀ ਲੜੀ ਚਲਾਈ ਜਾ ਰਹੀ ਹੈ ਉੱਥੇ ਹੀ ਨੌਜਵਾਨ ਪੀੜੀ ਨੂੰ ਗੁਰਸਿੱਖੀ ਨਾਲ ਜੋੜਨ ਲਈ ਬਹੁਤੀ ਸ਼ਲਾਘਾ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਸੰਤ ਹਰਚਰਨ ਸਿੰਘ ਵੱਲੋਂ ਸ਼ਹੀਦ ਸਿੰਘਾਂ ਦੀ ਯਾਦ ਵਿਚ ਜੋ ਸਮਾਗਮ ਕਰਵਾਏ ਜਾ ਰਹੇ ਹਨ ਉਹ ਆਪਣੇ ਆਪ ਵਿਚ ਇੱਕ ਮਿਸਾਲ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਦੀ ਧਰਤੀ ਤੇ ਬੈਠੇ ਪ੍ਰਵਾਸੀ ਭਾਰਤੀ ਵੀ ਉਨ੍ਹਾਂ ਤੇ ਫ਼ਖਰ ਮਹਿਸੂਸ ਕਰ ਰਹੇ ਹਨ। ਉਨ੍ਹਾਂ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਮਨ ਕਰਦਿਆਂ ਕਿਹਾ ਕਿ ਉਹ ਭਾਵੇਂ ਵਿਦੇਸ਼ੀ ਧਰਤੀ ਤੇ ਬੈਠੇ ਹੋਏ ਹਨ ਪਰ ਉਨ੍ਹਾਂ ਦਾ ਦਿਲ ਆਪਣੀ ਮਿੱਟੀ ਦੇ ਮੋਹ ਵਿਚ ਧੜਕਦਾ ਹੈ।
ਪਿਛਲੀ ਖ਼ਬਰ ਕਾਂਗਰਸੀ ਆਗੂ ਐਡ. ਦਮਨ ਨਰਵਾਲ ਦੇ ਪਿਤਾ ਦਾ ਅਨੇਕਾਂ ਸੇਜਲ ਅੱਖਾਂ ਨਾਲ ਹੋਇਆ ਅੰਤਿਮ ਸੰਸਕਾਰ ਅਗਲੀ ਖ਼ਬਰ ਸਰਕਾਰੀ ਕਾਲਜ ਨੇ ਪੰਜਾਬ ‘ਵਰਸਿਟੀ ਜ਼ੋਨਲ ਤੇ ਇੰਟਰ-ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ’ਚ ਜਿੱਤੀ ਓਵਰਆਲ ਟਰਾਫ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।