20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਐਡਵੋਕੇਟ ਸਿੱਧੂ ਨੰਗਲ ਬਿਹਾਲਾਂ ਵਿਖੇ ਹਨੂੰਮਾਨ ਮੰਦਰ ’ਚ ਹੋਏ ਨਤਮਸਤਕ

ਨੰਗਲ ਬਿਹਾਲਾਂ, 20 ਨਵੰਬਰ (ਵਿਨੋਦ ਮਹਾਜਨ)- ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਮੋਰਚਾ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਇੱਛਾ ਪੂਰਨ ਬਾਲਾ ਸ੍ਰੀ ਹਨੂੰਮਾਨ ਮੰਦਰ ਨੰਗਲ ਬਿਹਾਲਾਂ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਇਸ ਮੌਕੇ ਚੱਲ ਰਹੇ ਮਾਸਿਕ ਸੰਕੀਰਤਨ ਦੌਰਾਨ ਉਨ੍ਹਾਂ ਨੇ ਭਗਵਾਨ ਸ੍ਰੀ ਹਨੂੰਮਾਨ ਜੀ ਦੇ ਚਰਨਾਂ ਵਿਚ ਮੱਥਾ ਟੇਕ ਕੇ ਆਪਣੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਅਜੀਤ ਡੈਸਕ 21-11-2026
ਨੰਗਲ ਬਿਹਾਲਾਂ, 20 ਨਵੰਬਰ (ਵਿਨੋਦ ਮਹਾਜਨ)- ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਮੋਰਚਾ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਇੱਛਾ ਪੂਰਨ ਬਾਲਾ ਸ੍ਰੀ ਹਨੂੰਮਾਨ ਮੰਦਰ ਨੰਗਲ ਬਿਹਾਲਾਂ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਇਸ ਮੌਕੇ ਚੱਲ ਰਹੇ ਮਾਸਿਕ ਸੰਕੀਰਤਨ ਦੌਰਾਨ ਉਨ੍ਹਾਂ ਨੇ ਭਗਵਾਨ ਸ੍ਰੀ ਹਨੂੰਮਾਨ ਜੀ ਦੇ ਚਰਨਾਂ ਵਿਚ ਮੱਥਾ ਟੇਕ ਕੇ ਆਪਣੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਮੰਦਰ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਧਾਰਮਿਕ ਸਥਾਨ ਸਾਨੂੰ ਆਪਸੀ ਭਾਈਚਾਰੇ, ਸੇਵਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ । ਸਾਡੇ ਧਾਰਮਿਕ ਗ੍ਰੰਥ ਅਤੇ ਸਾਡਾ ਅਮੀਰ ਵਿਰਸਾ ਸਾਨੂੰ ਚੰਗੇ ਜੀਵਨ ਸਬੰਧੀ ਸੇਧ ਅਤੇ ਸਿੱਖਿਆ ਦਿੰਦਾ ਹੈ। ਐਡਵੋਕੇਟ ਸਿੱਧੂ ਨੇ ਕਿਹਾ ਕਿ ਸਾਨੂੰ ਉਸ ਸੰਦੇਸ਼ ਨੂੰ ਅਪਣਾ ਕੇ ਆਪਣੇ ਜੀਵਨ ਨੂੰ ਸਫਲ ਕਰਨਾ ਚਾਹੀਦਾ ਹੈ। ਸਮਾਜਿਕ ਕੁਰੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਕੇ ਸਮਾਜ ਵਿਚ ਚੇਤਨਾ ਪੈਦਾ ਕਰਕੇ ਚੰਗੇ ਸਮਾਜ ਦੀ ਸਿਰਜਨਾ ਕਰਨੀ ਚਾਹੀਦੀ ਹੈ। ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਡੋਗਰਾ ਪੈਰਾ ਮੈਡੀਕਲ ਫਾਉਂਡੇਸ਼ਨ ਦੇ ਚੇਅਰਮੈਨ ਡਾਕਟਰ ਰਜੇਸ਼ ਡੋਗਰਾ ਅਤੇ ਮੰਦਰ ਕਮੇਟੀ ਦੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇੰਦਰਪਾਲ ਸਿੰਘ ਸੰਧੂ, ਕੈਪਟਨ ਸੂਰਮ ਸਿੰਘ, ਮਾਸਟਰ ਰਵਿ ਦੱਤ ਸ਼ਰਮਾ, ਕਾਕਾ ਠਾਕੁਰ, ਪੰਡਿਤ ਕਿਸ਼ੋਰ ਕੁਮਾਰ, ਅਸ਼ੋਕ ਸ਼ਰਮਾ, ਅਸ਼ਵਨੀ ਕੁਮਾਰ, ਡਾਕਟਰ ਬਲਕਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਾਤ੍ਰ ਸ਼ਕਤੀ ਅਤੇ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਪੂਜਾ ਪਟਿਆਲ। ‘ਰੋਲਿੰਗ ਰੋਬੋਟ ਮੁਕਾਬਲੇ’ ਵਿਚ ਅੱਠਵੀਂ ਜਮਾਤ ਦੇ ਵ... ਅਗਲੀ ਖ਼ਬਰ ਕਾਂਗਰਸ ਸਰਕਾਰ ਬਣਨ ’ਤੇ ਹੁਸ਼ਿਆਰਪੁਰ ਨੂੰ ਮੁੜ ਵਿਕਾਸ ਦੀ ਰਾਹ ’ਤੇ ਲਿਆਂਦਾ ਜਾਵੇਗਾ: ਸੁੰਦਰ ਸ਼ਾਮ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।