48 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਕਾਬੂ
ਮਾਹਿਲਪੁਰ, 20 ਨਵੰਬਰ (ਰਜਿੰਦਰ ਸਿੰਘ)-ਥਾਣਾ ਚੱਬੇਵਾਲ ਦੀ ਪੁਲਿਸ ਵਲੋਂ ਪਿੰਡ ਭੂੰਨੋ ਦੇ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਮੋਹਨ ਚੰਦ ਸਮੇਤ ਸਾਥੀ ਕਰਮਚਾਰੀਆਂ ਨੇ ਮੁਖ਼ਬਰ ਖ਼ਾਸ ਨੇ ਇਤਲਾਹ ’ਤੇ ਦੇਵ ਰਾਜ ਪੁੱਤਰ ਕਰਤਾਰ ਚੰਦ ਵਾਸੀ ਭੁੰਨੋ ਨੂੰ 48 ਬੋਤਲਾਂ ਨਾਜਾਇਜ਼ ਸ਼ਰਾਬ ਮਾਰਕਾ ਪੰਜਾਬ ਕਲੱਬ ਕਿੰਗ ਵਿਸਕੀ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਜੀਤ ਡੈਸਕ
21-11-2026