20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਲੱਕੜ ਮੰਡੀ ਨੌਸ਼ਹਿਰਾ ਵਿਖੇ ਲੱਗਿਆ ਧਰਨਾ ਡਾ. ਰਵਜੋਤ ਵਲੋਂ ਦਿੱਤੇ ਭਰੋਸੇ ਬਾਅਦ ਹੋਇਆ ਸਮਾਪਤ

ਹਰਿਆਣਾ, 20 ਨਵੰਬਰ (ਹਰਮੇਲ ਸਿੰਘ ਖੱਖ)-ਲੱਕੜ ਮੰਡੀ ਨੌਸ਼ਹਿਰਾ ਵਿਖੇ ਕੂੜੇ ਦਾ ਡੰਪ ਬਣਾਉਣ ਦੇ ਵਿਰੋਧ ਵਿਚ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਲਗਾਇਆ ਜਾ ਰਿਹਾ ਸੀ। ਇਸ ਮੌਕੇ ਵੱਡੀ ਗਿਣਤੀ ’ਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਕੂੜੇ ਦਾ ਡੰਪ ਬਣਾਉਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 21-11-2026
ਹਰਿਆਣਾ, 20 ਨਵੰਬਰ (ਹਰਮੇਲ ਸਿੰਘ ਖੱਖ)-ਲੱਕੜ ਮੰਡੀ ਨੌਸ਼ਹਿਰਾ ਵਿਖੇ ਕੂੜੇ ਦਾ ਡੰਪ ਬਣਾਉਣ ਦੇ ਵਿਰੋਧ ਵਿਚ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਲਗਾਇਆ ਜਾ ਰਿਹਾ ਸੀ। ਇਸ ਮੌਕੇ ਵੱਡੀ ਗਿਣਤੀ ’ਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਕੂੜੇ ਦਾ ਡੰਪ ਬਣਾਉਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਧਰਨੇ ਵਾਲੀ ਥਾਂ ’ਤੇ ਪਹੁੰਚੇ। ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੇ ਹਨ ਅਤੇ ਲੋਕਾਂ ਨੇ ਹੀ ਉਨ੍ਹਾਂ ਨੂੰ ਵਿਧਾਨ ਸਭਾ ਵਿਚ ਜਿਤਾ ਕੇ ਭੇਜਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੱਕੜ ਮੰਡੀ ਨੌਸ਼ਹਿਰਾ ਵਿਖੇ ਕੂੜੇ ਦਾ ਡੰਪ ਬਣਾਉਣ ਦਾ ਕੰਮ ਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸੋਮਵਾਰ ਨੂੰ ਮੀਟਿੰਗ ਬੁਲਾਉਣ ਲਈ ਏਜੰਡਾ ਪਾ ਕੇ ਮਾਮਲਾ ਪੱਕੇ ਤੌਰ ’ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਸਬਾ ਹਰਿਆਣਾ ਦੇ ਕੂੜੇ ਦੇ ਨਿਪਟਾਰੇ ਲਈ ਕਿਸੇ ਹੋਰ ਢੁਕਵੀਂ ਜਗ੍ਹਾ ਦੀ ਭਾਲ ਕੀਤੀ ਜਾਵੇਗੀ। ਵਿਧਾਇਕ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਪਿੰਡ ਵਾਸੀਆਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ। ਅੱਜ ਹੀ ਇਸ ਧਰਨੇ ਵਿਚ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸਮੇਂ ਸਿਰ ਹੱਲ ਕਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਨੇ ਵਿਧਾਇਕ ਡਾ. ਰਵਜੋਤ ਸਿੰਘ ’ਤੇ ਵੀ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦੇਣ ਦੇ ਦੋਸ਼ ਲਗਾਏ। ਇਸ ਮੌਕੇ ਗੁਰਚਰਨ ਸਿੰਘ ਨੌਸ਼ਹਿਰਾ, ਨਗਰ ਕੌਸ਼ਲ ਦੇ ਪ੍ਰਧਾਨ ਸੰਜੇ ਕਪਿਲਾ, ਸਰਪੰਚ ਮਨਪ੍ਰੀਤ ਸਿੰਘ ਮੰਪੀ ਫ਼ਤਿਹਪੁਰ, ਗੁਰਪ੍ਰੀਤ ਸਿੰਘ ਹੈਪੀ ਸਰਪੰਚ ਨੰਗਲ ਪਿੰਡ , ਸੁਰਿੰਦਰ ਨੰਬਰਦਾਰ, ਪਰਮਜੀਤ ਸਿੰਘ, ਸਤਨਾਮ ਸਿੰਘ, ਕਰਨੈਲ ਸਿੰਘ, ਨਰਿੰਦਰ ਕੁਮਾਰ, ਮਨਿੰਦਰ ਸਿੰਘ ਟਿੰਮੀ ਸ਼ਾਹੀ, ਕਾਕਾ ਬੱਸੀ ਉਮਰ ਖਾਂ, ਕਸ਼ਮੀਰ ਸਿੰਘ, ਭੁਪਿੰਦਰ ਸਿੰਘ, ਹਰਜਿੰਦਰ ਸਿੰਘ ਲੰਬੜਦਾਰ, ਪਰਮਿੰਦਰ ਸਿੰਘ ਗਿੱਲ, ਕਮਲਜੀਤ ਸਿੰਘ, ਕਮਲਜੀਤ ਕੌਰ, ਅਮਨਪ੍ਰੀਤ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ, ਗੁਰਮੀਤ ਕੌਰ, ਤਲਵਿੰਦਰ, ਜੋਤੀ ਰਾਣੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਦਫ਼ਤਰ ਵਲੋਂ ਗ੍ਰਾਂਟ ਦੇ ਬਿੱਲ ਵਾਰ-ਵਾਰ ਰੱਦ ਕਰਨ ’ਤੇ ਅਧਿਆਪਕਾਂ ਦੀਆਂ ਪੇਮੈਂਟਾਂ ਫਸੀਆਂ ਅਗਲੀ ਖ਼ਬਰ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਪ੍ਰਕਾਸ਼ ਪੁਰਬ ਭਲਕੇ ਮਨਾਇਆ ਜਾਵੇਗਾ-ਭਾਈ ਦਿਲਾਵਰ ਸਿੰਘ ਮੰਝਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।