22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਾਬਕਾ ਸਰਪੰਚ ਕਰਮਜੀਤ ਸਿੰਘ ਤਾਜੋਵਾਲ ਦਾ ਦਿਹਾਂਤ

ਸ਼ਾਮਚੁਰਾਸੀ, 21 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਉੱਘੇ ਸਮਾਜ ਸੇਵਕ ਤੇ ਸਾਬਕਾ ਸਰਪੰਚ ਕਰਮਜੀਤ ਸਿੰਘ ਤਾਜੋਵਾਲ (64) ਦਾ ਉਨ੍ਹਾਂ ਦੇ ਜੱਦੀ ਪਿੰਡ ਤਾਜੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਦਿਹਾਂਤ ਹੋ ਗਿਆ, ਜਿਹੜੇ ਕਿ ਪਿਛਲੇ ਸਮੇਂ ਤੋਂ ਬਿਮਾਰ ਸਨ। ਕਰਮਜੀਤ ਸਿੰਘ ਤਾਜੋਵਾਲ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਦੇ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਹਸਤੀਆਂ ਵਿਚ ਸੋਗ ਦੀ ਲਹਿਰ ਦੌੜ ਗਈ।

ਕਰਮਜੀਤ ਸਿੰਘ ਤਾਜੋਵਾਲ 22-11-2026
ਸ਼ਾਮਚੁਰਾਸੀ, 21 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਉੱਘੇ ਸਮਾਜ ਸੇਵਕ ਤੇ ਸਾਬਕਾ ਸਰਪੰਚ ਕਰਮਜੀਤ ਸਿੰਘ ਤਾਜੋਵਾਲ (64) ਦਾ ਉਨ੍ਹਾਂ ਦੇ ਜੱਦੀ ਪਿੰਡ ਤਾਜੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਦਿਹਾਂਤ ਹੋ ਗਿਆ, ਜਿਹੜੇ ਕਿ ਪਿਛਲੇ ਸਮੇਂ ਤੋਂ ਬਿਮਾਰ ਸਨ। ਕਰਮਜੀਤ ਸਿੰਘ ਤਾਜੋਵਾਲ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਦੇ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਹਸਤੀਆਂ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਮੌਕੇ ਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ, ਜਥੇਦਾਰ ਗੁਰਜੀਤ ਸਿੰਘ ਪਾਬਲਾ, ਕਿਸਾਨ ਆਗੂ ਅਮਰ ਸਿੰਘ ਬੱਬਲੂ, ਸਮਾਜ ਸੇਵਕ ਗੁਰਮੇਲ ਸਿੰਘ ਮੂੰਡੀਆਂ, ਗੁਰਚਨ ਸਿੰਘ ਗਿੱਧਾ, ਲਖਵੀਰ ਸਿੰਘ ਹੰਸੀ, ਉਂਕਾਰ ਸਿੰਘ ਅਤੇ ਹੋਰਾਂ ਵਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ 22 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਤਾਜੋਵਾਲ ਵਿਖੇ ਕੀਤਾ ਜਾਵੇਗਾ।
ਪਿਛਲੀ ਖ਼ਬਰ ਐਸ.ਪੀ.ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਚ ਮਾਪੇ-ਅਧਿਆਪਕ ਮਿਲਣੀ ਅਗਲੀ ਖ਼ਬਰ ਅਮਰਜੀਤ ਕੌਰ ਰਾਜ ਮੁਲਤਾਨੀ ਟਾਂਡਾ ਦੀ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।