22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

2027 ਦੀਆਂ ਚੋਣਾਂ ਸੰਬੰਧੀ ਜਥੇ. ਗਾਬੜੀਆ ਵਲੋਂ ਵੱਖ-ਵੱਖ ਹਲਕਿਆਂ ’ਚ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗਾਂ

ਹੁਸ਼ਿਆਰਪੁਰ, 21 ਨਵੰਬਰ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ (ਬ) ਬੀ. ਸੀ ਵਿੰਗ ਦੇ ਕੌਮੀ ਪ੍ਰਧਾਨ ਜਥੇ.

ਅਜੀਤ ਡੈਸਕ 22-11-2026
ਹੁਸ਼ਿਆਰਪੁਰ, 21 ਨਵੰਬਰ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ (ਬ) ਬੀ.ਸੀ ਵਿੰਗ ਦੇ ਕੌਮੀ ਪ੍ਰਧਾਨ ਜਥੇ. ਹੀਰਾ ਸਿੰਘ ਗਾਬੜੀਆ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਬੀ.ਸੀ ਵਿੰਗ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ‘ਚ ਮੀਟਿੰਗਾਂ ਕਰਕੇ ਰਣਨੀਤੀ ਤਿਆਰ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਚੋਣਾਂ ‘ਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਲਈ ਹੁਣ ਤੋਂ ਹੀ ਹਰੇਕ ਵਰਕਰ ਨੂੰ ਕਮਰਕੱਸੇ ਕਰ ਲੈਣੇ ਚਾਹੀਦੇ ਹਨ ਤਾਂ ਜੋ ਪਾਰਟੀ ਦੇ ਪ੍ਰਚਾਰ ‘ਚ ਕੋਈ ਵੀ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ‘ਚ ਵੱਡੀ ਲੀਡ ਨਾਲ ਜਿੱਤ ਕਰਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸਰਕਾਰ ਬਣਾਈ ਜਾਵੇਗੀ ਅਤੇ ਇਨ੍ਹਾਂ ਚੋਣਾਂ ‘ਚ ਬੀ.ਸੀ. ਵਿੰਗ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ ਅਤੇ ਸਰਕਾਰ ਦੀਆਂ ਗਲਤ ਨੀਤੀਆਂ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਬੀ.ਸੀ ਵਿੰਗ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਸਤਨਾਮ ਸਿੰਘ ਬੰਟੀ ਚੱਗਰਾਂ, ਸੁਰਜੀਤ ਸਿੰਘ ਕੈਰੇ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਗੁਰਜੀਤ ਸਿੰਘ ਨੀਲਾ ਨਲੋਆ ਮੈਂਬਰ ਪੀ.ਏ.ਸੀ., ਲਖਵਿੰਦਰ ਸਿੰਘ ਟਿੰਮੀ ਪ੍ਰਧਾਨ ਮੁਕੇਰੀਆਂ, ਕਸ਼ਮੀਰ ਸਿੰਘ ਪ੍ਰਧਾਨ ਦਸੂਹਾ, ਸੁਖਵਿੰਦਰ ਸਿੰਘ ਕਲਸੀ, ਪਰਮਜੀਤ ਸਿੰਘ ਕਲਿਆਣ, ਅਮਿਤ ਮਠਾਰੂ, ਹਰਮਨਪ੍ਰੀਤ ਸਿੰਘ ਸੈਣੀ ਜਨਰਲ ਸਕੱਤਰ ਪੰਜਾਬ, ਭੁਪਿੰਦਰ ਸਿੰਘ ਮਹਿੰਦੀਪੁਰ ਜ਼ਿਲ੍ਹਾ ਪ੍ਰਧਾਨ (ਸ਼ਹਿਰੀ), ਕੁਲਦੀਪ ਸਿੰਘ, ਜਤਿੰਦਰ ਸਿੰਘ ਰੀਹਲ, ਰੁਪਿੰਦਰਜੀਤ ਸਿੰਘ ਰਾਜਾ ਹਾਜ਼ਰ ਸਨ।
ਪਿਛਲੀ ਖ਼ਬਰ ਅਵੰਤਿਕਾ ਸਿੰਘ ਨੇ ਸੂਬਾ ਪੱਧਰੀ ਜੂਡੋ ਮੁਕਾਬਲੇ ’ਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼-ਮੈਨੇਜਰ ਮਲੂਕ ਸਿੰਘ ਨਰਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।