23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੜਕ ਕਿਨਾਰੇ ਹੱਥ-ਪੈਰ ਬੰਨ੍ਹੇ ਵਿਅਕਤੀ ਦੀ ਲਾਸ਼ ਮਿਲੀ

ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)- ਸਥਾਨਕ ਰੇਲਵੇ ਸਟੇਸ਼ਨ ਤੋਂ ਸੈਸ਼ਨ ਚੌਂਕ ਨੂੰ ਜਾਂਦੀ ਮੁੱਖ ਸੜਕ ‘ਤੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਰਾਹਗੀਰਾਂ ਨੇ ਸੜਕ ਕਿਨਾਰੇ ਇਕ ਵਿਅਕਤੀ ਦੀ ਲਾਸ਼ ਪਈ ਦੇਖੀ। ਮ੍ਰਿਤਕ ਦੇ ਹੱਥ ਤੇ ਪੈਰ ਬੰਨ੍ਹੇ ਹੋਏ ਸਨ, ਜਿਸ ਦੇ ਚੱਲਦਿਆਂ ਮੁੱਢਲੀ ਨਜ਼ਰੇ ਇਹ ਮਾਮਲਾ ਬੇਰਹਿਮੀ ਨਾਲ ਕੀਤੇ ਗਏ ਕਤਲ ਉਪਰੰਤ ਲਾਸ਼ ਨੂੰ ਉਕਤ ਜਗ੍ਹਾ ਸੁੱਟਣ ਦਾ ਲੱਗ ਰਿਹਾ ਸੀ।

ਅਜੀਤ ਡੈਸਕ 23-11-2026
ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)- ਸਥਾਨਕ ਰੇਲਵੇ ਸਟੇਸ਼ਨ ਤੋਂ ਸੈਸ਼ਨ ਚੌਂਕ ਨੂੰ ਜਾਂਦੀ ਮੁੱਖ ਸੜਕ ‘ਤੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਰਾਹਗੀਰਾਂ ਨੇ ਸੜਕ ਕਿਨਾਰੇ ਇਕ ਵਿਅਕਤੀ ਦੀ ਲਾਸ਼ ਪਈ ਦੇਖੀ। ਮ੍ਰਿਤਕ ਦੇ ਹੱਥ ਤੇ ਪੈਰ ਬੰਨ੍ਹੇ ਹੋਏ ਸਨ, ਜਿਸ ਦੇ ਚੱਲਦਿਆਂ ਮੁੱਢਲੀ ਨਜ਼ਰੇ ਇਹ ਮਾਮਲਾ ਬੇਰਹਿਮੀ ਨਾਲ ਕੀਤੇ ਗਏ ਕਤਲ ਉਪਰੰਤ ਲਾਸ਼ ਨੂੰ ਉਕਤ ਜਗ੍ਹਾ ਸੁੱਟਣ ਦਾ ਲੱਗ ਰਿਹਾ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਵਲੋਂ ਤੁਰੰਤ ਇਸ ਦੀ ਜਾਣਕਾਰੀ ਰੇਲਵੇ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਗਈ, ਪਰ ਇਸ ਗੰਭੀਰ ਮਾਮਲੇ ‘ਚ ਕਾਰਵਾਈ ਕਰਨ ਦੀ ਬਜਾਏ ਦੋਵੇਂ ਵਿਭਾਗ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜਦੇ ਨਜ਼ਰ ਆਏ। ਜਾਣਕਾਰੀ ਅਨੁਸਾਰ ਜਦੋਂ ਰੇਲਵੇ ਵਿਭਾਗ (ਜੀ.ਆਰ.ਪੀ.) ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਤਾਂ ਰੇਲਵੇ ਪੁਲਿਸ ਅਧਿਕਾਰੀ ਜਸਵਿੰਦਰ ਸਿੰਘ ਨੇ ਇਹ ਕਹਿ ਕੇ ਪੱਲਾ ਝਾੜ ਦਿੱਤਾ ਕਿ ਜਿਸ ਜਗ੍ਹਾ ਲਾਸ਼ ਪਈ ਹੈ, ਉਹ ਇਲਾਕਾ ਥਾਣਾ ਸਿਟੀ ਦੇ ਅਧਿਕਾਰ ਖੇਤਰ (ਹੱਦਬੰਦੀ) ਅਧੀਨ ਆਉਂਦਾ ਹੈ। ਇਸ ਤੋਂ ਬਾਅਦ ਜਦੋਂ ਥਾਣਾ ਸਿਟੀ ਦੀ ਪੁਲਿਸ ਮੌਕੇ ‘ਤੇ ਪਹੁੰਚੀ, ਤਾਂ ਉਨ੍ਹਾਂ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਉਪਰੰਤ ਥਾਣਾ ਸਿਟੀ ਦੇ ਪੁਲਿਸ ਅਧਿਕਾਰੀ ਮਨਜੀਤ ਸਿੰਘ ਨੇ ਇਹ ਕਹਿ ਦਿੱਤਾ ਕਿ ਇਹ ਮਾਮਲਾ ਰੇਲਵੇ ਪੁਲਿਸ ਦੇ ਅਧੀਨ ਆਉਂਦਾ ਹੈ ਤੇ ਅਗਲੇਰੀ ਕਾਰਵਾਈ ਰੇਲਵੇ ਪੁਲਿਸ ਵਲੋਂ ਹੀ ਕੀਤੀ ਜਾਵੇਗੀ। ਪੁਲਿਸ ਅਤੇ ਰੇਲਵੇ ਅਧਿਕਾਰੀਆਂ ਵਿਚਾਲੇ ਚੱਲੇ ਇਸ ਹੱਦਬੰਦੀ ਦੇ ਵਿਵਾਦ ਕਾਰਨ ਕਾਫੀ ਸਮਾਂ ਲਾਸ਼ ਸੜਕ ‘ਤੇ ਹੀ ਰੁਲਦੀ ਰਹੀ, ਜਿਸ ਨੂੰ ਲੈ ਕੇ ਮੌਕੇ ‘ਤੇ ਇਕੱਠੇ ਹੋਏ ਸ਼ਹਿਰ ਵਾਸੀਆਂ ‘ਚ ਭਾਰੀ ਰੋਸ ਦੇਖਣ ਨੂੰ ਮਿਲਿਆ। ਲੋਕਾਂ ਦਾ ਕਹਿਣਾ ਸੀ ਕਿ ਇਕ ਪਾਸੇ ਸ਼ਹਿਰ ਵਿਚ ਅਜਿਹੀ ਵਾਰਦਾਤ ਵਾਪਰ ਗਈ ਹੈ ਅਤੇ ਦੂਜੇ ਪਾਸੇ ਪ੍ਰਸ਼ਾਸਨ ਕਾਰਵਾਈ ਕਰਨ ਦੀ ਬਜਾਏ ਸਿਰਫ਼ ਇਲਾਕੇ ਦੀ ਹੱਦਬੰਦੀ ਮਿਣਨ ‘ਚ ਲੱਗਿਆ ਹੋਇਆ ਹੈ।
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ’ਚ ਸਾਬਕਾ ਵਿਦਿਆਰਥੀਆਂ ਦਾ ਮਿਲਣ ਸਮਾਗਮ 6 ਨੂੰ ਅਗਲੀ ਖ਼ਬਰ ਜ਼ਿਲ੍ਹਾ ਸਕੱਤਰ ਯੂਥ ਕਾਂਗਰਸ ਜਸਕਰਨ ਸੰਘਾ ਵਲੋਂ ਅੰਗਦ ਸੈਣੀ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।