23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਐਡ. ਹਰਜਿੰਦਰ ਸਿੰਘ ਧਾਮੀ ਦਾ 6ਵੀਂ ਵਾਰ ਪ੍ਰਧਾਨ ਬਣਨਾ ਕੌਮ ਲਈ ਮਾਣ ਵਾਲੀ ਗੱਲ-ਰਾਠਾਂ,ਢੱਟ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 6ਵੀਂ ਵਾਰ ਪ੍ਰਧਾਨ ਬਣਨ ’ਤੇ ਜ਼ਿਲ੍ਹੇ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋਂ ਇਲਾਵਾ ਵੱਖ-ਵੱਖ ਅਹੁਦਿਆਂ ’ਤੇ ਬਾਖ਼ੂਬੀ ਸੇਵਾ ਨਿਭਾਉਂਦਿਆਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਹਿਮ ਯੋਗਦਾਨ ਪਾਇਆ ਅਤੇ ਹੁਣ ਦੁਬਾਰਾ ਪ੍ਰਧਾਨ ਬਣਨ ’ਤੇ ਉਹ ਹੋਰ ਵੀ ਸੁਚੱਜੇ ਢੰਗ ਨਾਲ ਕੰਮ ਕਰਨ ਸਕਣਗੇ।

ਸ਼੍ਰੋਮਣੀ ਕਮੇਟੀ ਦੇ 6ਵੀਂ ਵਾਰ ਪ੍ਰਧਾਨ ਬਣਨ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਕਰਦੇ ਹੋਏ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਤਵਿੰਦਰਪਾਲ ਸਿੰਘ ਢੱਟ ਤੇ ਹੋਰ। ਤਸਵੀਰ: ਹਮਸ਼ਾਇਨ ਸਟੂਡੀਓ 24-11-2026
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 6ਵੀਂ ਵਾਰ ਪ੍ਰਧਾਨ ਬਣਨ ’ਤੇ ਜ਼ਿਲ੍ਹੇ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋਂ ਇਲਾਵਾ ਵੱਖ-ਵੱਖ ਅਹੁਦਿਆਂ ’ਤੇ ਬਾਖ਼ੂਬੀ ਸੇਵਾ ਨਿਭਾਉਂਦਿਆਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਹਿਮ ਯੋਗਦਾਨ ਪਾਇਆ ਅਤੇ ਹੁਣ ਦੁਬਾਰਾ ਪ੍ਰਧਾਨ ਬਣਨ ’ਤੇ ਉਹ ਹੋਰ ਵੀ ਸੁਚੱਜੇ ਢੰਗ ਨਾਲ ਕੰਮ ਕਰਨ ਸਕਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਜਨਰਲ ਸਕੱਤਰ ਸਤਵਿੰਦਰਪਾਲ ਸਿੰਘ ਢੱਟ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਮਿਹਨਤੀ, ਇਮਾਨਦਾਰ ਅਤੇ ਬੇਦਾਗ਼ ਆਗੂ ਹਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੁੰਦਿਆਂ ਪੰਥ ਲਈ ਵਿਸ਼ੇਸ਼ ਸੇਵਾਵਾਂ ਨਿਭਾਈਆਂ ਹਨ ਅਤੇ ਅਨੇਕਾਂ ਅਜਿਹੇ ਕਾਰਜ ਕੀਤੇ ਹਨ ਜਿਨ੍ਹਾਂ ਨਾਲ ਸਿੱਖ ਕੌਮ ਦੇ ਮਾਣ ਸਨਮਾਨ ’ਚ ਹੋਰ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦੇ ਪ੍ਰਧਾਨ ਬਣਨ ਨਾਲ ਪੰਥਕ ਹਲਕਿਆਂ ’ਚ ਵੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਇਹ ਸਿਰਫ਼ ਪ੍ਰਮਾਤਮਾ ਦੀ ਬਖਸ਼ਿਸ ਹੈ ਕਿ ਉਨ੍ਹਾਂ ਨੂੰ 6ਵੀਂ ਵਾਰ ਸਿੱਖ ਕੌਮ ਦੀ ਸਿਰਮੌਰ ਸੰਸਥਾ ਦੇ ਪ੍ਰਧਾਨ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਿੱਖੀ ਦੀ ਸੇਵਾ ਦੇ ਨਾਲ ਨਾਲ ਨੌਜਵਾਨਾਂ ਨੂੰ ਸਿੱਖ ਸਿਧਾਂਤਾਂ ਤੋਂ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ’ਚ ਐਡਵੋਕੇਟ ਧਾਮੀ ਵੱਲੋਂ ਅਨੇਕਾਂ ਸੁਧਾਰ ਕੀਤੇ ਗਏ ਅਤੇ ਵਿੱਦਿਆ ਨੂੰ ਤਕਨੀਕੀ ਪੱਖ ਤੋਂ ਮਜ਼ਬੂਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦੀਆਂ ਸੇਵਾਵਾਂ ’ਤੇ ਸਮੁੱਚੀ ਕੌਮ ਮਾਣ ਮਹਿਸੂਸ ਕਰ ਰਹੀ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਹਲਕਾ ਇੰਚਾਰਜ ਦਸੂਹਾ, ਹਰਮਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਚੱਬੇਵਾਲ, ਪਰਮਿੰਦਰ ਸਿੰਘ ਪੰਨੂ, ਸੁਰਜੀਤ ਸਿੰਘ ਕੈਰੇ, ਪ੍ਰੇਮ ਸਿੰਘ ਪਿਪਲਾਵਾਲਾਂ, ਗੁਰਿੰਦਰ ਸਿੰਘ ਗੋਲਡੀ,ਬਿਕਰਮ ਸਿੰਘ ਚੱਕ ਅੱਲਾ ਬਖ਼ਸ਼, ਅਮਰਜੀਤ ਸਿੰਘ ਪੁਰਖੋਵਾਲ, ਸਰਬਜੀਤ ਸਿੰਘ ਸਾਬੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਧਾਮੀ ਦੀ ਮੁੜ ਚੋਣ ਸਿੱਖ ਸੰਸਥਾ ਪ੍ਰਤੀ ਭਰੋਸੇ ਦਾ ਪ੍ਰਤੀਕ-ਸੁਰਜੀਤ ਸਿੰਘ ਕੈਰੇ ਅਗਲੀ ਖ਼ਬਰ ਪਿੰਡ ਟਾਂਡਾ ਰਾਮ ਸਹਾਇ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।