24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬਰਿੰਦਰ ਸਿੰਘ ਪਰਮਾਰ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਇੰਡਸਟਰੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਬਣੇ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ (ਅਰਬਨ) ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਪਾਰ ਅਤੇ ਇੰਡਸਟਰੀ ਦੇ ਪ੍ਰਧਾਨ ਐਨ. ਕੇ.

ਅਜੀਤ ਡੈਸਕ 24-11-2026
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ (ਅਰਬਨ) ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਪਾਰ ਅਤੇ ਇੰਡਸਟਰੀ ਦੇ ਪ੍ਰਧਾਨ ਐਨ. ਕੇ. ਸ਼ਰਮਾ ਵਲੋਂ ਹੁਸ਼ਿਆਰਪੁਰ ਦੇ ਬਰਿੰਦਰ ਸਿੰਘ ਪਰਮਾਰ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਮਰਪਣ ਨੂੰ ਦੇਖਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ (ਅਰਬਨ) ਇੰਡਸਟਰੀ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਬਰਿੰਦਰ ਸਿੰਘ ਪਰਮਾਰ ਪਾਰਟੀ ਦੇ ਇੱਕ ਮਿਹਨਤੀ ਅਤੇ ਸਮਰਪਿਤ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਐਨ. ਕੇ. ਸ਼ਰਮਾ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਪਰਮਾਰ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਨਿਸ਼ਠਾ ਨਾਲ ਨਿਭਾਉਣਗੇ ।
ਪਿਛਲੀ ਖ਼ਬਰ ਰਾਕੇਸ਼ ਚੋਪੜਾ ਨੇ ਸਪੈਸ਼ਲ ਬੱਚਿਆਂ ਦੇ ‘ਵਿੰਗਜ਼ ਪ੍ਰਾਜੈਕਟ’ ਲਈ ਦਿੱਤੀ 1 ਲੱਖ ਦੀ ਰਾਸ਼ੀ ਅਗਲੀ ਖ਼ਬਰ ਰੋਟਰੀ ਕਲੱਬ ਵਲੋਂ ਮੀਟਿੰਗ ’ਚ ਬਲਦੇਵ ਸਿੰਘ ਹੀਰ ਨਿਊਜ਼ੀਲੈਂਡ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।