24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਡਾ. ਰਵਜੋਤ ਨੇ ਸਰਕਾਰੀ ਹਾਈ ਸਕੂਲ ਬਹੇੜਾ ਨੂੰ ਅਪਗ੍ਰੇਡ ਕਰਕੇ ਬਣਾਇਆ ਸੀਨੀਅਰ ਸੈਕੰਡਰੀ ਸਕੂਲ

ਹਰਿਆਣਾ, 23 ਨਵੰਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਤਹਿਤ ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (12ਵੀਂ ਜਮਾਤ ਤੱਕ) ਬਣਾ ਦਿੱਤਾ ਗਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਡਾ.

ਅਜੀਤ ਡੈਸਕ 24-11-2026
ਹਰਿਆਣਾ, 23 ਨਵੰਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਤਹਿਤ ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (12ਵੀਂ ਜਮਾਤ ਤੱਕ) ਬਣਾ ਦਿੱਤਾ ਗਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਕੂਲ ਪਹੁੰਚ ਕੇ ਇਸ ਪ੍ਰਾਪਤੀ ਦੀ ਖ਼ੁਸ਼ੀ ਪਿੰਡ ਵਾਸੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਅਤੇ ਸਾਰਿਆਂ ਨੂੰ ਵਧਾਈ ਦਿੱਤੀ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਲਗਾਤਾਰ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਪੱਧਰ ਤੱਕ ਅਪਗ੍ਰੇਡ ਕਰਨਾ ਇਸੇ ਦਿਸ਼ਾ ਵਿਚ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਇਲਾਕੇ ਦੇ ਬੱਚਿਆਂ ਨੂੰ ਹੁਣ 12ਵੀਂ ਜਮਾਤ ਤੱਕ ਸਿੱਖਿਆ ਪ੍ਰਾਪਤ ਕਰਨ ਲਈ ਦੂਰ-ਦੁਰਾਡੇ ਦੇ ਸਕੂਲਾਂ ਵਿਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਖ਼ਾਸ ਤੌਰ ’ਤੇ ਲੜਕੀਆਂ ਨੂੰ ਵੱਡੀ ਸਹੂਲਤ ਮਿਲੇਗੀ, ਕਿਉਂਕਿ ਉਨ੍ਹਾਂ ਨੂੰ ਉੱਚੀਆਂ ਜਮਾਤਾਂ ਦੀ ਪੜ੍ਹਾਈ ਲਈ ਘਰ ਤੋਂ ਦੂਰ ਜਾਣ ਦੀ ਲੋੜ ਨਹੀਂ ਪਵੇਗੀ। ਕੈਬਨਿਟ ਮੰਤਰੀ ਨੇ ਇਸ ਮਹੱਤਵਪੂਰਨ ਫ਼ੈਸਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਸਬ-ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਗੜ੍ਹਸ਼ੰਕਰ ਖੇਤਰ ਦੀਆਂ ਸਿਹਤ ਸੰਸਥਾਵਾਂ ਅਤੇ ਪਿੰਡਾਂ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।