24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੋਗਾ ਦੀ ‘ਰੰਗਲਾ ਪੰਜਾਬ ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਇਤਿਹਾਸਿਕ ਹੋਵੇਗੀ-ਵਿਧਾਇਕ ਜਿੰਪਾ,ਰਾਜਾ,ਘੁੰਮਣ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ 26 ਨਵੰਬਰ ਦਿਨ ਵੀਰਵਾਰ ਨੂੰ ਹੋਣ ਵਾਲੀ ਆਮ ਆਦਮੀ ਪਾਰਟੀ ਦੀ ‘ਰੰਗਲਾ ਪੰਜਾਬ ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਇਤਿਹਾਸਿਕ ਹੋਵੇਗੀ, ਜਿਸ ’ਚ ਲੱਖਾਂ ਦੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਹਲਕਾ ਹੁਸ਼ਿਆਰਪੁਰ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਉੜਮੁੜ, ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਸੂਹਾ ਨੇ ਸਾਂਝੇ ਤੌਰ ’ਤੇ ਦਿੱਤੀ।

ਹੁਸ਼ਿਆਰਪੁਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਕਰਮਵੀਰ ਸਿੰਘ ਘੁੰਮਣ। ਉਨ੍ਹਾਂ ਨਾਲ ਗੁਰਵਿੰਦਰ ਸਿੰਘ ਪਾਬਲਾ, ਕੇਸ਼ਵ ਸਿੰਘ ਸੈਣੀ, ਕੇ.ਪੀ. ਸੰਧੂ ਤੇ ਹੋਰ। ਤਸਵੀਰ: ਹਮਸਾਇਨ ਸਟੂਡੀਓ 24-11-2026
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ 26 ਨਵੰਬਰ ਦਿਨ ਵੀਰਵਾਰ ਨੂੰ ਹੋਣ ਵਾਲੀ ਆਮ ਆਦਮੀ ਪਾਰਟੀ ਦੀ ‘ਰੰਗਲਾ ਪੰਜਾਬ ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਇਤਿਹਾਸਿਕ ਹੋਵੇਗੀ, ਜਿਸ ’ਚ ਲੱਖਾਂ ਦੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਹਲਕਾ ਹੁਸ਼ਿਆਰਪੁਰ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਉੜਮੁੜ, ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਸੂਹਾ ਨੇ ਸਾਂਝੇ ਤੌਰ ’ਤੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮੇਤ ਹੋਰ ਵੀ ਅਨੇਕਾਂ ਕੌਮੀ ਆਗੂ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ’ਚ ਹੋਣ ਵਾਲੀ ਇਹ ਮਹਾਂ ਰੈਲੀ ਪਹਿਲੀਆਂ ਸਾਰੀਆਂ ਰੈਲੀਆਂ ਦਾ ਰਿਕਾਰਡ ਤੋੜ ਦੇਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਰਿਕਾਰਡਤੋੜ ਕੰਮ ਕੀਤੇ ਹਨ, ਜਿਨ੍ਹਾਂ ਨੂੰ ਦੇਖਦਿਆਂ ਇਹ ਵੱਡੀ ਮਹਾਂ ਰੈਲੀ ਰੱਖੀ ਗਈ ਹੈ ਤਾਂ ਜੋ ਇਨ੍ਹਾਂ ਕੰਮਾਂ ਦਾ ਜਨਤਕ ਤੌਰ ’ਤੇ ਖ਼ੁਲਾਸਾ ਕੀਤਾ ਸਕੇ। ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਇਸ ਰੈਲੀ ਤੋਂ ਹੀ ਪਾਰਟੀ ਵੱਲੋਂ 2027 ਦੀਆਂ ਚੋਣਾਂ ਲੜਨ ਦਾ ਆਗਾਜ਼ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਕੇਸ਼ਵ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਯੂਥ ਮਨਵੀਰ ਝਾਵਰ, ਮਾਰਕੀਟ ਕਮੇਟੀ ਚੇਅਰਮੈਨ ਦਸੂਹਾ ਕੇ.ਪੀ. ਸੰਧੂ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ -ਮਾਮਲਾ ਟੁੱਟੀਆਂ ਸੜਕਾਂ ਦਾ- ਬੂਟ ਪਾਲਿਸ਼ਾਂ ਤੋਂ ਇਕੱਠੀ ਹੋਈ ਰਾਸ਼ੀ ਵਿਧਾਇਕ ਦੇ ਘਰ ਦੇਣ ਪੁੱਜੇ ਯੂਥ ਅਕਾਲੀ ਆਗੂ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।