ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ
ਚੱਬੇਵਾਲ, 23 ਨਵੰਬਰ (ਰਾਜੀਵ ਭਾਰਦਵਾਜ)-ਸੰਤ ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ/ਕਾਲਜ ਚੱਬੇਵਾਲ ਵਿਖੇ ਪ੍ਰਿੰਸੀਪਲ ਮੈਡਮ ਡਾ: ਮਨਜੀਤ ਕੌਰ ਦੀ ਯੋਗ ਅਗਵਾਈ ਅਧੀਨ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ/ਕਾਲਜ ਚੱਬੇਵਾਲ ਦੀਆਂ ਬੱਚੀਆਂ ਵੱਲੋਂ ਸਭ ਨੂੰ ਰਸ ਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
ਅਜੀਤ ਡੈਸਕ
24-11-2026