23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਰ ਮਾਰਸ਼ਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ

ਟਾਂਡਾ ਉੜਮੁੜ, 23 ਨਵੰਬਰ (ਭਗਵਾਨ ਸਿੰਘ ਸੈਣੀ)-ਸਰ ਮਾਰਸ਼ਲ ਸਕੂਲ ਬੈਂਸ ਅਵਾਣ ਵਿਖੇ ਸੰਸਥਾ ਦੇ ਚੇਅਰਮੈਨ ਸਰਦਾਰ ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਅਗਵਾਈ ਹੇਠ ਸਕੂਲ ਦਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਸਰਦਾਰ ਸੁਖਵਿੰਦਰ ਸਿੰਘ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਰ ਮਾਰਸ਼ਲ ਸਕੂਲ ਵਿਖੇ ਕਰਵਾਏ ਗਏ ਸਾਲਾਨਾ ਸਮਾਗਮ ਦਾ ਦ੍ਰਿਸ਼। ਅਜੀਤ ਤਸਵੀਰ 24-11-2026
ਟਾਂਡਾ ਉੜਮੁੜ, 23 ਨਵੰਬਰ (ਭਗਵਾਨ ਸਿੰਘ ਸੈਣੀ)-ਸਰ ਮਾਰਸ਼ਲ ਸਕੂਲ ਬੈਂਸ ਅਵਾਣ ਵਿਖੇ ਸੰਸਥਾ ਦੇ ਚੇਅਰਮੈਨ ਸਰਦਾਰ ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਅਗਵਾਈ ਹੇਠ ਸਕੂਲ ਦਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਸਰਦਾਰ ਸੁਖਵਿੰਦਰ ਸਿੰਘ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦਾ ਰਸਮੀ ਉਦਘਾਟਨ ਮਾਤਾ ਹਰਭਜਨ ਕੌਰ, ਸੰਸਥਾ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ, ਸਮੂਹ ਬੋਰਡ ਮੈਂਬਰਾਂ ਅਤੇ ਵਿਸ਼ੇਸ਼ ਮਹਿਮਾਨਾਂ ਵਲੋਂ ਸਾਂਝੇ ਤੌਰ ’ਤੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਕਰਕੇ ਸਮਾਗਮ ਦੀ ਪਵਿੱਤਰ ਸ਼ੁਰੂਆਤ ਕੀਤੀ ਗਈ। ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਪੰਜਾਬ ਦੇ ਲੋਕ ਨਾਚ ਭੰਗੜੇ ਅਤੇ ਗਿੱਧੇ ਨੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ, ਜਦਕਿ ਸਮਾਜਿਕ ਕੁਰੀਤੀਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਦਿੰਦੇ ਨਾਟਕਾਂ ਅਤੇ ਕੋਰੀਓਗ੍ਰਾਫੀਆਂ ਨੇ ਸਭ ਦਾ ਮਨ ਮੋਹ ਲਿਆ। ਸਕੂਲ ਦੇ ਪ੍ਰਿੰਸੀਪਲ ਕੁਲਵੀਰ ਸਿੰਘ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਪਿਛਲੇ ਵਿੱਦਿਅਕ ਸੈਸ਼ਨ ਦੌਰਾਨ ਵਿਦਿਆਰਥੀਆਂ ਵਲੋਂ ਪੜ੍ਹਾਈ, ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਹਾਸਲ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਸਰਦਾਰ ਸੁਖਵਿੰਦਰ ਸਿੰਘ ਅਰੋੜਾ ਅਤੇ ਉੱਘੇ ਲੇਖਕ ਵਰਿੰਦਰ ਨਿਮਾਣਾ ਨੇ ਆਪਣੇ ਸੰਬੋਧਨ ਵਿਚ ਸਮੁੱਚੀ ਸਕੂਲ ਮੈਨੇਜਮੈਂਟ ਨੂੰ ਸਫਲ ਸਮਾਗਮ ਦੀ ਵਧਾਈ ਦਿੱਤੀ। ਸੰਸਥਾ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਨੇ ਆਪਣੇ ਸੰਬੋਧਨ ਵਿਚ ਸਮਾਗਮ ਨੂੰ ਸਫਲ ਬਣਾਉਣ ਲਈ ਸਮੂਹ ਸਟਾਫ਼ ਮੈਂਬਰਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਸਮਾਗਮ ਵਿਚ ਜਸਪ੍ਰੀਤ ਸਿੰਘ ਸੈਣੀ, ਲੇਖਕ ਵਰਿੰਦਰ ਨਿਮਾਣਾ, ਗੁਰਪ੍ਰੀਤ ਸਿੰਘ ਗਿੱਧਾ, ਸ੍ਰੀ ਗੁਰੂ ਅਮਰਦਾਸ ਸੇਵਾ ਸੁਸਾਇਟੀ ਟਾਂਡਾ ਤੋਂ ਗੁਰਮੁਖ ਸਿੰਘ, ਗੁਰਮੇਲ ਸਿੰਘ, ਰਾਜੇਸ਼ ਅਰੋੜਾ, ਡਾਕਟਰ ਅਮੋਲਕ ਸਿੰਘ, ਸੁਖਦੇਵ ਰਾਜ ਮਿਆਣੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਸਰ ਮਾਰਸ਼ਲ ਗਰੁੱਪ ਆਫ਼ ਸਕੂਲਜ਼ ਦੇ ਵਾਈਸ ਚੇਅਰਮੈਨ ਕੁਲਵੰਤ ਸਿੰਘ ਮਾਰਸ਼ਲ, ਬੋਰਡ ਮੈਂਬਰ ਬਲਵਿੰਦਰ ਕੌਰ ਮਾਰਸ਼ਲ, ਕੁਲਵਿੰਦਰ ਕੌਰ ਮਾਰਸ਼ਲ, ਪ੍ਰਿੰਸੀਪਲ ਪਰਵਿੰਦਰ ਸਿੰਘ, ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਦੇ ਸਮੂਹ ਸਟਾਫ਼ ਮੈਂਬਰਾਂ ਤੋਂ ਇਲਾਵਾ ਪ੍ਰਿੰਸੀਪਲ ਰਮਨਦੀਪ ਸਿੰਘ ਅਤੇ ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਦੇ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਸਨ। ਇਸ ਦੇ ਨਾਲ ਹੀ ਸਰ ਮਾਰਸ਼ਲ ਸਕੂਲ ਬੈਂਸ ਅਵਾਣ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਵੀ ਸਮਾਗਮ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ। ਸਮਾਗਮ ਦੇ ਅੰਤ ਵਿਚ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਅੰਤ ਵਿਚ ਪ੍ਰਿੰਸੀਪਲ ਕੁਲਵੀਰ ਸਿੰਘ ਨੇ ਸਮੁੱਚੀ ਮੈਨੇਜਮੈਂਟ ਕਮੇਟੀ, ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ, ਪਤਵੰਤੇ ਸੱਜਣਾਂ, ਸਮੁੱਚੇ ਪੱਤਰਕਾਰ ਭਾਈਚਾਰੇ ਅਤੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਹ ਸ਼ਾਨਦਾਰ ਸਮਾਗਮ ਵਿਦਿਆਰਥੀਆਂ ਅਤੇ ਹਾਜ਼ਰੀਨ ਦੇ ਮਨਾਂ ਵਿਚ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋਇਆ।
ਪਿਛਲੀ ਖ਼ਬਰ ਡਾ. ਨੀਲਮ ਵਲੋਂ ਪਲਸ ਪੋਲੀਓ ਮੁਹਿੰਮ ਦਾ ਨਿਰੀਖਣ ਅਗਲੀ ਖ਼ਬਰ ਸ਼ੇਰਾ ਗੁੱਜਰ ਫਲਾਹੀ ਨੇ ਭੁਪਿੰਦਰ ਅਜਨਾਲਾ ਨੂੰ ਚਿੱਤ ਕਰਕੇ ਜਿੱਤੀ ਮਾਲੀ (ਪਟਕੇ ) ਦੀ ਕੁਸ਼ਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।