25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸਾਬਕਾ ਡੀ. ਐਸ. ਪੀ. ਹਰਵਿੰਦਰ ਸਿੰਘ ਡੱਲੀ ਨੂੰ ਭਾਜਪਾ ਓ. ਬੀ. ਸੀ. ਦੇ ਨੈਸ਼ਨਲ ਐਗਜ਼ੈਕਟਿਵ ਮੈਂਬਰ ਬਣਨ ’ਤੇ ਕੀਤਾ ਸਨਮਾਨਿਤ

ਟਾਂਡਾ ਉੜਮੁੜ, 24 ਨਵੰਬਰ (ਭਗਵਾਨ ਸਿੰਘ ਸੈਣੀ)- ਸਾਬਕਾ ਡੀ. ਐਸ.

ਅਜੀਤ ਡੈਸਕ 25-11-2026
ਟਾਂਡਾ ਉੜਮੁੜ, 24 ਨਵੰਬਰ (ਭਗਵਾਨ ਸਿੰਘ ਸੈਣੀ)- ਸਾਬਕਾ ਡੀ.ਐਸ.ਪੀ. ਹਰਵਿੰਦਰ ਸਿੰਘ ਡੱਲੀ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਭਾਜਪਾ ਓ. ਬੀ. ਸੀ. ਦੇ ਨੈਸ਼ਨਲ ਐਗਜ਼ੈਕਟਿਵ ਮੈਂਬਰ ਦੀ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਭਾਜਪਾ ਆਗੂਆਂ ਵਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਹਰਵਿੰਦਰ ਸਿੰਘ ਡੱਲੀ ਦਾ ਭਾਜਪਾ ਦੀ ਕੌਮੀ ਕਾਰਜਕਾਰਨੀ ਵਿੱਚ ਮੈਂਬਰ ਬਣਨਾ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀ ਮਿਲਣਾ ਉਸ ਦੀਆਂ ਸੇਵਾਵਾਂ ਅਤੇ ਜਥੇਬੰਦਕ ਭੂਮਿਕਾ ਨੂੰ ਅੱਗੇ ਵਧਾਉਣ ਦਾ ਮੌਕਾ ਹੁੰਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਹਰਵਿੰਦਰ ਸਿੰਘ ਡੱਲੀ ਪਾਰਟੀ ਵਲੋਂ ਸੌਂਪੀ ਗ ਈ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ। ਭਾਜਪਾ ਆਗੂਆਂ ਨੇ ਇਸ ਨਿਯੁਕਤੀ ਲਈ ਪਾਰਟੀ ਦੀ ਕੇਂਦਰੀ ਹਾਈਕਮਾਂਡ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਦੇ ਆਗੂਆਂ ਨੂੰ ਕੌਮੀ ਪੱਧਰ ’ਤੇ ਜ਼ਿੰਮੇਵਾਰੀਆਂ ਦੇਣਾ ਵਰਕਰਾਂ ਲਈ ਉਤਸ਼ਾਹਜਨਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਨਿਯੁਕਤੀਆਂ ਨਾਲ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲਦੀ ਹੈ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੁੰਦਾ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੰਧਾਲਾ ਜੱਟਾਂ ਮੰਡਲ ਦੇ ਪ੍ਰਧਾਨ ਚਰਨਜੀਤ ਸਿੰਘ, ਅਜੇ ਪਾਲ ਸਿੰਘ, ਅਮਨ, ਗੁਰਬਖਸ਼ ਸਿੰਘ ਮੁਲਤਾਨੀ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ। ਸਾਰਿਆਂ ਨੇ ਹਰਵਿੰਦਰ ਸਿੰਘ ਡੱਲੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦਾ ਜਨਮਜੀਤ ਸਿੰਘ ਘੁੰਮਣ ਵਲੋਂ ਸਵਾਗਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਇਆ ਵਿਸ਼ਾਲ ਮੈਡੀਕਲ ਕੈਂਪ, ਸਾਬਕਾ ਮੰਤਰੀ ਮਿਆਣੀ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।