ਅਕਾਲੀ-ਭਾਜਪਾ ਗੱਠਜੋੜ ਦਾ ਜਨਮਜੀਤ ਸਿੰਘ ਘੁੰਮਣ ਵਲੋਂ ਸਵਾਗਤ
ਦਸੂਹਾ, 24 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਜਨਮਜੀਤ ਸਿੰਘ ਘੁੰਮਣ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਦਸੂਹਾ ਨੇ ਸਮੂਹ ਪੰਜਾਬ ਵਾਸੀਆਂ ਅਤੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਧਿਆਨ ਵਿਚ ਰੱਖਦਿਆਂ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਆਪਸੀ ਵਿਚਾਰ-ਵਟਾਂਦਰੇ ਰਾਹੀਂ ਅੱਗੇ ਦੀ ਰਾਜਨੀਤਿਕ ਰਣਨੀਤੀ ਤਿਆਰ ਕੀਤੀ ਜਾਵੇਗੀ।
ਅਜੀਤ ਡੈਸਕ
25-11-2026