25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕੈਂਬਰਿਜ ਓਵਰਸੀਜ਼ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਨੀਤੂ ਜੌਹਰੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਕੂਲ ਵਿਚ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਦਰਸਾਉਂਦੀਆਂ ਵੱਖ-ਵੱਖ ਧਾਰਮਿਕ ਤੇ ਸਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ।

ਅਜੀਤ ਡੈਸਕ 25-11-2026
ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਨੀਤੂ ਜੌਹਰੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਕੂਲ ਵਿਚ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਦਰਸਾਉਂਦੀਆਂ ਵੱਖ-ਵੱਖ ਧਾਰਮਿਕ ਤੇ ਸਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਯੋਗਦਾਨ ਨਾਲ ਸਬੰਧਿਤ ਸ਼ਬਦ ਗਾਇਨ, ਕਵਿਤਾਵਾਂ ਤੇ ਭਾਸ਼ਣ ਪੇਸ਼ ਕੀਤੇ। ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਕੜਾਹ ਪ੍ਰਸ਼ਾਦ ਦੀ ਦੇਗ ਵੀ ਵਰਤਾਈ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨੀਤੂ ਜੌਹਰੀ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਰਬ-ਸਾਂਝੀਆਂ ਸਿੱਖਿਆਵਾਂ ਤੋਂ ਜਾਣੂੰ ਕਰਵਾਇਆ। ਉਨ੍ਹਾਂ ਵਿਸ਼ੇਸ਼ ਤੌਰ ’ਤੇ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੇ ਸਿਧਾਂਤਾਂ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਸੱਚਾਈ, ਬਰਾਬਰਤਾ, ਨਿਮਰਤਾ, ਦਇਆ ਅਤੇ ਨਿਸ਼ਕਾਮ ਸੇਵਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਚਿਨ ਸਮਿਆਲ ਅਤੇ ਚੇਅਰਪਰਸਨ ਸ਼ਿਖਾ ਸਮਿਆਲ ਨੇ ਵੀ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਉਨ੍ਹਾਂ ਦੀਆਂ ਅਨਮੋਲ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਸ਼ਾਂਤੀ, ਸਦਭਾਵਨਾ, ਬਰਾਬਰਤਾ ਅਤੇ ਮਾਨਵਤਾ ਦਾ ਸੰਦੇਸ਼ ਦਿੱਤਾ ਗਿਆ।
ਪਿਛਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।