25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੀ.ਐਮ ਰਾਹਤ ਸਕੀਮ ਤਹਿਤ 100 ਕੇਸਾਂ ਨੂੰ ਮਨਜ਼ੂਰੀ ਦੇਣ ਵਾਲਾ ਹੁਸ਼ਿਆਰਪੁਰ ਸੂਬੇ ਦਾ ਪਹਿਲਾ ਜ਼ਿਲ੍ਹਾ ਬਣਿਆ-ਆਸ਼ਿਕਾ ਜੈਨ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨੇ ਪੀ. ਐਮ ਰਾਹਤ ਸਕੀਮ ਤਹਿਤ 100 ਕੇਸਾਂ ਨੂੰ ਸਫਲਤਾਪੂਰਵਕ ਮਨਜ਼ੂਰੀ ਦੇ ਕੇ ਪੰਜਾਬ ਵਿਚ ਪਹਿਲਾ ਜ਼ਿਲ੍ਹਾ ਬਣਨ ਦਾ ਮਾਣ ਹਾਸਿਲ ਕੀਤਾ ਹੈ।

ਅਜੀਤ ਡੈਸਕ 25-11-2026
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨੇ ਪੀ.ਐਮ ਰਾਹਤ ਸਕੀਮ ਤਹਿਤ 100 ਕੇਸਾਂ ਨੂੰ ਸਫਲਤਾਪੂਰਵਕ ਮਨਜ਼ੂਰੀ ਦੇ ਕੇ ਪੰਜਾਬ ਵਿਚ ਪਹਿਲਾ ਜ਼ਿਲ੍ਹਾ ਬਣਨ ਦਾ ਮਾਣ ਹਾਸਿਲ ਕੀਤਾ ਹੈ। ਇਹ ਪ੍ਰਾਪਤੀ ਆਰ.ਟੀ.ਓ ਅਮਨਦੀਪ ਕੌਰ ਘੁੰਮਣ ਦੀ ਨਿਗਰਾਨੀ ਅਤੇ ਜ਼ਿਲ੍ਹਾ ਰੋਲ ਆਊਟ ਮੈਨੇਜਰ ਜਸਪ੍ਰੀਤ ਸਿੰਘ ਦੇ ਸਹਿਯੋਗ ਨਾਲ ਹਾਸਿਲ ਕੀਤੀ ਗਈ ਹੈ। ਇਸ ’ਚ ਸਾਰੇ ਸਬੰਧਿਤ ਪੁਲਿਸ ਅਧਿਕਾਰੀਆਂ, ਜ਼ਿਲ੍ਹਾ ਪੱਧਰੀ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਸਾਂਝੇ ਯਤਨਾਂ, ਸਮਰਪਣ ਅਤੇ ਬਿਹਤਰ ਤਾਲਮੇਲ ਨੇ ਅਹਿਮ ਭੂਮਿਕਾ ਨਿਭਾਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੀ.ਐਮ ਰਾਹਤ ਸਕੀਮ ਦਾ ਮੁੱਖ ਉਦੇਸ਼ ਸੜਕ ਹਾਦਸਿਆਂ ਵਿਚ ਜ਼ਖ਼ਮੀ ਵਿਅਕਤੀਆਂ ਨੂੰ ਤੁਰੰਤ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜਾਨ ਬਚਾਉਣਾ ਅਤੇ ਆਰਥਿਕ ਮੁਸ਼ਕਲਾਂ ਕਾਰਨ ਇਲਾਜ ਵਿਚ ਹੋਣ ਵਾਲੀ ਦੇਰੀ ਨੂੰ ਰੋਕਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਯੋਗ ਹਾਦਸਾ ਪੀੜਤਾਂ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੜਕ ਹਾਦਸੇ ਦੇ ਪੀੜਤ ਨੂੰ ਹਾਦਸੇ ਦੀ ਤਾਰੀਖ਼ ਤੋਂ ਵੱਧ ਤੋਂ ਵੱਧ ਸੱਤ ਦਿਨਾਂ ਤੱਕ 1.50 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਹਾਦਸੇ ਤੋਂ ਬਾਅਦ ਪਹਿਲੇ 24 ਤੋਂ 48 ਘੰਟੇ, ਜਿਨ੍ਹਾਂ ਨੂੰ ਗੋਲਡਨ ਆਵਰ ਕਿਹਾ ਜਾਂਦਾ ਹੈ, ਜਾਨ ਬਚਾਉਣ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਆਰ.ਟੀ.ਓ ਅਮਨਦੀਪ ਕੌਰ ਘੁੰਮਣ ਨੇ ਰਾਹ-ਵੀਰ (ਗੁੱਡ ਸਮੈਰੀਟਨ) ਸਕੀਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਦੇ ਪਹਿਲੇ 60 ਮਿੰਟਾਂ ਅੰਦਰ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਉਣ ਵਾਲੇ ਮਦਦਗਾਰ ਨੂੰ 25 ਹਜ਼ਾਰ ਰੁਪਏ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਂਦਾ ਹੈ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਬਣਦਿਆਂ ਹੀ ਪੰਜਾਬ ਨੂੰ ਖੁਸ਼ਹਾਲੀ ਵੱਲ ਲੈ ਕੇ ਜਾਵੇਗਾ- ਚੀਮਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਆਣੀ ਵਿਖੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।