25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਏ.ਡੀ.ਸੀ. ਡਾ. ਸੁਮਿਤ ਮੁੱਧ ਵਲੋਂ ਸਾਂਝੀ ਰਸੋਈ ਲਈ 11 ਹਜ਼ਾਰ ਦਾ ਯੋਗਦਾਨ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਅਗਵਾਈ ਹੇਠਾਂ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ ਹੁਸ਼ਿਆਰਪੁਰ ਵਿਖੇ ‘ਸਾਂਝੀ ਰਸੋਈ’ ਦਾ ਸਫਲਤਾਪੂਰਵਕ ਸੰਚਾਲਨ ਕੀਤਾ ਜਾ ਰਿਹਾ ਹੈ। ਇਸ ਰਸੋਈ ਰਾਹੀਂ ਆਮ ਲੋਕਾਂ ਨੂੰ ਕੇਵਲ 10 ਰੁਪਏ ਪ੍ਰਤੀ ਥਾਲੀ ਦੀ ਮਾਮੂਲੀ ਦਰ ‘ਤੇ ਦੁਪਹਿਰ ਦਾ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿੱਥੇ ਹਰ ਰੋਜ਼ 500 ਤੋਂ ਵੱਧ ਲੋੜਵੰਦ ਲੋਕ ਭੋਜਨ ਦਾ ਲਾਭ ਲੈ ਰਹੇ ਹਨ।

ਅਜੀਤ ਡੈਸਕ 25-11-2026
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਅਗਵਾਈ ਹੇਠਾਂ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ ਹੁਸ਼ਿਆਰਪੁਰ ਵਿਖੇ ‘ਸਾਂਝੀ ਰਸੋਈ’ ਦਾ ਸਫਲਤਾਪੂਰਵਕ ਸੰਚਾਲਨ ਕੀਤਾ ਜਾ ਰਿਹਾ ਹੈ। ਇਸ ਰਸੋਈ ਰਾਹੀਂ ਆਮ ਲੋਕਾਂ ਨੂੰ ਕੇਵਲ 10 ਰੁਪਏ ਪ੍ਰਤੀ ਥਾਲੀ ਦੀ ਮਾਮੂਲੀ ਦਰ ‘ਤੇ ਦੁਪਹਿਰ ਦਾ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿੱਥੇ ਹਰ ਰੋਜ਼ 500 ਤੋਂ ਵੱਧ ਲੋੜਵੰਦ ਲੋਕ ਭੋਜਨ ਦਾ ਲਾਭ ਲੈ ਰਹੇ ਹਨ। ਇਸੇ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹੁਸ਼ਿਆਰਪੁਰ ਡਾ. ਸੁਮਿਤ ਮੁੱਧ ਵਲੋਂ ਕੈਲਗਰੀ ( ਕੈਨੇਡਾ) ਵਾਸੀ ਆਪਣੀ ਭਤੀਜੀ ਦੁਆ ਨੇਗੀ ਪੁੱਤਰੀ ਚੇਤਨ ਨੇਗੀ ਅਤੇ ਸਾਕਸ਼ੀ ਸ਼ਰਮਾ ਦੇ ਜਨਮ ਦਿਨ ਮੌਕੇ ‘ਬੁੱਕ-ਏ-ਡੇ’ ਤਹਿਤ ਸਾਂਝੀ ਰਸੋਈ ਲਈ 11,000 ਰੁਪਏ ਦਾ ਯੋਗਦਾਨ ਪਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਸੁਮਿਤ ਮੁੱਧ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਇਸ ਲੋਕ-ਭਲਾਈ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਪਣੀਆਂ ਨਿੱਜੀ ਖੁਸ਼ੀਆਂ ਨੂੰ ਲੋੜਵੰਦਾਂ ਨਾਲ ਸਾਂਝਾ ਕਰਨਾ ਸਭ ਤੋਂ ਉੱਤਮ ਮਾਨਵਤਾ ਦੀ ਸੇਵਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਨੇਕ ਉਪਰਾਲੇ ਨੂੰ ਨਿਰੰਤਰ ਚਲਾਉਣ ਅਤੇ ਇਸ ਵਿਚ ਆਮ ਜਨਤਾ ਦੀ ਹਿੱਸੇਦਾਰੀ ਵਧਾਉਣ ਲਈ ਸੁਸਾਇਟੀ ਵਲੋਂ ‘ਬੁੱਕ-ਏ-ਡੇ’ ਪਹਿਲਕਦਮੀ ਚਲਾਈ ਜਾ ਰਹੀ ਹੈ। ਸਕੱਤਰ ਮੰਗੇਸ਼ ਸੂਦ ਨੇ ਸਮੂਹ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜੁਆਇੰਟ ਸਕੱਤਰ ਰੈੱਡ ਕਰਾਸ ਅਦਿੱਤਿਆ ਰਾਣਾ ਅਤੇ ਹਸਪਤਾਲ ਭਲਾਈ ਸ਼ਾਖਾ (ਰੈੱਡ ਕਰਾਸ) ਦੇ ਵਾਈਸ ਚੇਅਰਮੈਨ ਰਾਜੀਵ ਬਜਾਜ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਨਗੜ੍ਹ ਵਿਖੇ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਖੱਖ ਵਿਖੇ ਸਾਲਾਨਾ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।