26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦਾ ਵਰਿੰਦਰ ਲਗਵਾਲ ਵਲੋਂ ਸਵਾਗਤ

ਮੁਕੇਰੀਆਂ, 25 ਨਵੰਬਰ (ਰਾਮਗੜ੍ਹੀਆ)-ਹਲਕਾ ਮੁਕੇਰੀਆਂ ਦੇ ਹਲਕਾ ਇੰਚਾਰਜ ਵਰਿੰਦਰ ਲਗਵਾਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਆਪਸੀ ਸਦਭਾਵਨਾ ਅਤੇ ਸੂਬੇ ਦੇ ਵਿਕਾਸ ਨੂੰ ਲੈ ਕੇ ਦੋਵਾਂ ਪਾਰਟੀਆਂ ਦਾ ਇਕੱਠੇ ਆਉਣਾ ਇੱਕ ਮਹੱਤਵਪੂਰਨ ਸਿਆਸੀ ਘਟਨਾਕ੍ਰਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਕਿਸਾਨਾਂ ਦੀ ਖ਼ੁਸ਼ਹਾਲੀ, ਨੌਜਵਾਨਾਂ ਦੇ ਬਿਹਤਰ ਭਵਿੱਖ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਵਰਗੇ ਮੁੱਦਿਆਂ ’ਤੇ ਸਕਾਰਾਤਮਿਕ ਯਤਨ ਕਰਨਾ ਸਮੇਂ ਦੀ ਲੋੜ ਹੈ।

ਅਜੀਤ ਡੈਸਕ 26-11-2026
ਮੁਕੇਰੀਆਂ, 25 ਨਵੰਬਰ (ਰਾਮਗੜ੍ਹੀਆ)-ਹਲਕਾ ਮੁਕੇਰੀਆਂ ਦੇ ਹਲਕਾ ਇੰਚਾਰਜ ਵਰਿੰਦਰ ਲਗਵਾਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਆਪਸੀ ਸਦਭਾਵਨਾ ਅਤੇ ਸੂਬੇ ਦੇ ਵਿਕਾਸ ਨੂੰ ਲੈ ਕੇ ਦੋਵਾਂ ਪਾਰਟੀਆਂ ਦਾ ਇਕੱਠੇ ਆਉਣਾ ਇੱਕ ਮਹੱਤਵਪੂਰਨ ਸਿਆਸੀ ਘਟਨਾਕ੍ਰਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਕਿਸਾਨਾਂ ਦੀ ਖ਼ੁਸ਼ਹਾਲੀ, ਨੌਜਵਾਨਾਂ ਦੇ ਬਿਹਤਰ ਭਵਿੱਖ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਵਰਗੇ ਮੁੱਦਿਆਂ ’ਤੇ ਸਕਾਰਾਤਮਿਕ ਯਤਨ ਕਰਨਾ ਸਮੇਂ ਦੀ ਲੋੜ ਹੈ। ਵਰਿੰਦਰ ਲਗਵਾਲ ਨੇ ਕਿਹਾ ਕਿ ਇਸ ਗੱਠਜੋੜ ਨਾਲ ਜੁੜੇ ਸਾਰੇ ਵਰਕਰਾਂ ਨੂੰ ਆਪਸੀ ਤਾਲਮੇਲ, ਏਕਤਾ ਅਤੇ ਸਹਿਯੋਗ ਨਾਲ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਿਆ ਜਾ ਸਕੇ। ਉਨ੍ਹਾਂ ਕਿਹਾ ‘ਆਪ’ ਸਰਕਾਰ ਨੇ ਆਪਣੇ ਖੋਖਲੇ ਦਾਅਵਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਭਰਮਾ ਰਹੀ ਹੈ ਪਰ ਹੁਣ ਪੰਜਾਬ ਦੇ ਲੋਕ ਇਨ੍ਹਾਂ ਦੀਆ ਚਾਲਾਂ ਵਿਚ ਆਉਣ ਵਾਲੇ ਨਹੀਂ ਅਤੇ ਉਹ 2027 ਦੀਆਂ ਚੋਣਾਂ ਵਿਚ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਕਾਹਲੇ ਹਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਨੂੰ ਦੇਵੇਗਾ ਨਵੀਂ ਦਿਸ਼ਾ-ਲਵਇੰਦਰ ਸਿੰਘ ਅਗਲੀ ਖ਼ਬਰ ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।