ਤਲਵਾੜਾ, 25 ਨਵੰਬਰ (ਐਚ.ਐਸ.ਮਿੱਠੂ)-ਪੰਜਾਬ ਦੀ ਸਿਆਸੀ ਸਥਿਤੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਸਮੇਂ ਦੀ ਅਹਿਮ ਲੋੜ ਹੈ। ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ। ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਭਵਿੱਖ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਲਵਇੰਦਰ ਸਿੰਘ ਤਲਵਾੜਾ ਨੇ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਪੰਜਾਬ ਦੀ ਸਿਆਸਤ ਵਿਚ ਲੰਮੇ ਸਮੇਂ ਤੋਂ ਮਹੱਤਵ ਰੱਖਦਾ ਹੈ ਅਤੇ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੇ ਹਿਤਾਂ ਲਈ ਇਕ ਚੰਗਾ ਕਦਮ ਹੈ। ਉਨ੍ਹਾਂ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਦੋਵੇਂ ਪਾਰਟੀਆਂ ਮਿਲ ਕੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਆਪਣੀ ਭੂਮਿਕਾ ਨਿਭਾਉਣਗੀਆਂ।