26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਟੋਲੀਆਂ ਵਿਖੇ ਨਗਰ ਕੀਰਤਨ ਸਜਾਇਆ

ਹਰਿਆਣਾ, 25 ਨਵੰਬਰ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭਟੋਲੀਆਂ ਵਿਖੇ ਗੁਰਦੁਆਰਾ ਸਾਹਿਬ ਤੋਂ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਅਜੀਤ ਡੈਸਕ 26-11-2026
ਹਰਿਆਣਾ, 25 ਨਵੰਬਰ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭਟੋਲੀਆਂ ਵਿਖੇ ਗੁਰਦੁਆਰਾ ਸਾਹਿਬ ਤੋਂ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ। ਨਗਰ ਕੀਰਤਨ ਦਾ ਜਗ੍ਹਾ-ਜਗ੍ਹਾ ਭਰਵਾਂ ਸਵਾਗਤ ਕੀਤਾ ਗਿਆ ਤੇ ਸੰਗਤਾਂ ਦੇ ਛਕਣ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ। ਇਹ ਨਗਰ ਕੀਰਤਨ ਪਿੰਡ ਦੀ ਪ੍ਰਕਰਮਾ ਕਰਦਾ ਹੋਏ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਪ੍ਰਧਾਨ ਬਲਦੇਵ ਸਿੰਘ, ਰਵਿੰਦਰ ਸਿੰਘ ਰਾਣਾ, ਅਜਾਇਬ ਸਿੰਘ, ਬਲਦੇਵ ਸਿੰਘ ਬਿੱਲੂ, ਜੋਬਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਸੋਢੀ, ਮਨਪ੍ਰੀਤ ਸਿੰਘ, ਜਗਦੀਸ਼ ਰਾਮ, ਬੀਬੀ ਸੁਰਜੀਤ ਕੌਰ, ਬੀਬੀ ਬਲਵਿੰਦਰ ਕੌਰ, ਗੁਰਪ੍ਰੀਤ ਕੌਰ ਨਾਮਧਾਰੀ, ਬੀਬੀ ਜੋਗਿੰਦਰ ਕੌਰ, ਬੀਬੀ ਮਨਰਾਜ ਕੌਰ ਸਮੇਤ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੱਠਜੋੜ ਰਾਜਨੀਤਿਕ ਸ਼ਾਖ਼ ਬਚਾਉਣ ਲਈ ਹੋਇਆ-ਨਿਰਮਲ ਸਿੰਘ ਪੰਜਾਬ ਦੇ ਲੋਕ ਆਪਣੇ ਨਾਲ ਹੋਈਆਂ ਵਧੀਕੀਆਂ ਨੂੰ ਭੁੱਲ ਨਹੀਂ ਸਕਦੇ ਅਗਲੀ ਖ਼ਬਰ ਲੋਟਸ ਪਬਲਿਕ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।