26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਵਰਕਰਾਂ ਦੇ ਹੌਸਲੇ ਹੋਏ ਬੁਲੰਦ-ਮਾਸਟਰ ਮਹਿੰਗਾ ਸਿੰਘ

ਨੰਗਲ ਬਿਹਾਲਾਂ, 25 ਨਵੰਬਰ (ਵਿਨੋਦ ਮਹਾਜਨ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਸਿਆਸੀ ਗਠਜੋੜ ਹੋਣ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਖੁਸ਼ੀ ਅਤੇ ਜੋਸ਼ ਦੀ ਲਹਿਰ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਮਾਸਟਰ ਮਹਿੰਗਾ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ 10 ਮੁਕੇਰੀਆਂ ਵਲੋਂ ਨੰਗਲ ਬਿਹਾਲਾਂ ਵਿਖੇ ਅਜੀਤ ਨਾਲ ਵਿਸ਼ੇਸ਼ ਭੇਂਟ ਵਾਰਤਾ ਦੌਰਾਨ ਕੀਤਾ।

ਅਜੀਤ ਡੈਸਕ 26-11-2026
ਨੰਗਲ ਬਿਹਾਲਾਂ, 25 ਨਵੰਬਰ (ਵਿਨੋਦ ਮਹਾਜਨ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਸਿਆਸੀ ਗਠਜੋੜ ਹੋਣ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਖੁਸ਼ੀ ਅਤੇ ਜੋਸ਼ ਦੀ ਲਹਿਰ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਮਾਸਟਰ ਮਹਿੰਗਾ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ 10 ਮੁਕੇਰੀਆਂ ਵਲੋਂ ਨੰਗਲ ਬਿਹਾਲਾਂ ਵਿਖੇ ਅਜੀਤ ਨਾਲ ਵਿਸ਼ੇਸ਼ ਭੇਂਟ ਵਾਰਤਾ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਇਸ ਫੈਸਲੇ ਦੀ ਬੜੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ ਅਤੇ ਇਹ ਫੈਸਲਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਸ ਗਠਜੋੜ ਨੇ ਆਪਣੇ ਪਿਛਲੇ ਕਾਰਜਕਾਲ ਵਿਚ ਲੋਕ ਭਲਾਈ ਅਤੇ ਵਿਕਾਸ ਦੇ ਅਥਾਹ ਕੰਮ ਕੀਤੇ ਹਨ। ਜਿਨ੍ਹਾਂ ਦਾ ਅੱਜ ਵੀ ਪੰਜਾਬ ਦੇ ਲੋਕ ਲਾਭ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਦੋਵਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹੋਏ ਪੰਜਾਬ ਵਿਚ ਅਪਣੀ ਸਰਕਾਰ ਬਣਾਉਣਗੇ ਅਤੇ ਲੋਕਾਂ ਨੂੰ ਵਧੇਰੇ ਸਹੂਲਤਾਂ ਦੇ ਕੇ ਮੌਜੂਦਾ ਸਰਕਾਰ ਦੇ ਭ੍ਰਿਸ਼ਟਾਚਾਰ ਅਤੇ ਲਾਰਿਆਂ ਤੋਂ ਨਿਜਾਤ ਦਿਵਾਉਣਗੇ।
ਪਿਛਲੀ ਖ਼ਬਰ ਦਲਜਿੰਦਰ ਸਿੰਘ ਧਾਮੀ ਅਤੇ ਬਲਵੀਰ ਸਿੰਘ ਧਾਮੀ। ਐਡ. ਧਾਮੀ ਦੇ 6ਵੀਂ ਵਾਰ ਪ੍ਰਧਾਨ ਬਣਨਾ ਇਲਾਕੇ ਲਈ ਮਾਣ ਵਾਲੀ ਗੱਲ ਅਗਲੀ ਖ਼ਬਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੀਸਰੀ ਯਾਤਰਾ ਜੈਕਾਰਿਆਂ ਦੀ ਗੂੰਜ ’ਚ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।