26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਫਤਹਿ ਵੈੱਲਫੇਅਰ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਸਵੈਟਰ ਵੰਡੇ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਫਤਹਿ ਵੈੱਲਫੇਅਰ ਸੁਸਾਇਟੀ ਹਰਕ੍ਰਿਸ਼ਨ ਨਗਰ, ਬਜਵਾੜਾ ਵਲੋਂ ਡੀ. ਏ.

ਅਜੀਤ ਡੈਸਕ 26-11-2026
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਫਤਹਿ ਵੈੱਲਫੇਅਰ ਸੁਸਾਇਟੀ ਹਰਕ੍ਰਿਸ਼ਨ ਨਗਰ, ਬਜਵਾੜਾ ਵਲੋਂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦੇ 50 ਵਿਦਿਆਰਥੀਆਂ ਨੂੰ ਸਵੈਟਰ ਵੰਡੇ ਗਏ। ਇਸ ਮੌਕੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਹੁਸ਼ਿਆਰਪੁਰ ਦੇ ਪ੍ਰਧਾਨ ਡਾ. ਅਨੂਪ ਕੁਮਾਰ ਨੇ ਕੀਤੀ। ਸਕੂਲ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਸੁਸਾਇਟੀ ਵੱਲੋਂ ਕੀਤੀ ਗਈ ਇਸ ਪਹਿਲ ਦੀ ਸ਼ਲਾਘਾ ਕੀਤੀ। ਡਾ. ਅਨੂਪ ਕੁਮਾਰ ਨੇ ਕਿਹਾ ਕਿ ਇਹ ਹਰ ਵਿਅਕਤੀ ਦਾ ਫ਼ਰਜ਼ ਹੈ ਕਿ ਉਹ ਸਮਾਜ ਤੋਂ ਜੋ ਵੀ ਮਿਲਦਾ ਹੈ, ਉਸ ਨੂੰ ਵਾਪਸ ਕਰੇ। ਇਸ ਮੌਕੇ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਦੇ ਸਕੱਤਰ ਪ੍ਰੋ. ਆਰ.ਐਮ. ਭੱਲਾ, ਉਪ ਪ੍ਰਧਾਨ ਵਾਈ.ਪੀ. ਜੋਸ਼ੀ, ਫਤਹਿ ਵੈੱਲਫੇਅਰ ਸੁਸਾਇਟੀ ਦੀ ਪ੍ਰਧਾਨ ਕਿਰਨਜੀਤ ਕੌਰ ਬੱਲ, ਉਪ ਪ੍ਰਧਾਨ ਬਲਬੀਰ ਸਿੰਘ ਠਾਕੁਰ, ਸੰਯੁਕਤ ਸਕੱਤਰ ਅਮਰਦੀਪ ਸਿੰਘ, ਉਮਾ ਤਨੇਜਾ, ਓਮ ਪ੍ਰਕਾਸ਼, ਵਿਜੇ ਸ਼ਰਮਾ, ਨਰਿੰਦਰ ਸਿੰਘ ਅਤੇ ਜਸਬੀਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਤਰਾ ਦਾ ਉੜਮੁੜ ਵਿਖੇ ਭਰਵਾਂ ਸਵਾਗਤ ਅਗਲੀ ਖ਼ਬਰ ਦਲਜਿੰਦਰ ਸਿੰਘ ਧਾਮੀ ਅਤੇ ਬਲਵੀਰ ਸਿੰਘ ਧਾਮੀ। ਐਡ. ਧਾਮੀ ਦੇ 6ਵੀਂ ਵਾਰ ਪ੍ਰਧਾਨ ਬਣਨਾ ਇਲਾਕੇ ਲਈ ਮਾਣ ਵਾਲੀ ਗੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।