26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੈਨਸ਼ਨਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ

ਮੁਕੇਰੀਆਂ, 25 ਨਵੰਬਰ (ਰਾਮਗੜ੍ਹੀਆ)- ਪੰਜਾਬ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ ਮੋਨਸਰ ਮੰਦਿਰ ਹਾਲ ਮੁਕੇਰੀਆਂ ਵਿਖੇ ਪ੍ਰਿੰਸੀਪਲ ਬਚਿੱਤਰ ਸਿੰਘ ਅਤੇ ਪ੍ਰਿੰਸੀਪਲ ਦਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ 10 ਫ਼ੀਸਦੀ ਡੀ.

ਅਜੀਤ ਡੈਸਕ 26-11-2026
ਮੁਕੇਰੀਆਂ, 25 ਨਵੰਬਰ (ਰਾਮਗੜ੍ਹੀਆ)- ਪੰਜਾਬ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ ਮੋਨਸਰ ਮੰਦਿਰ ਹਾਲ ਮੁਕੇਰੀਆਂ ਵਿਖੇ ਪ੍ਰਿੰਸੀਪਲ ਬਚਿੱਤਰ ਸਿੰਘ ਅਤੇ ਪ੍ਰਿੰਸੀਪਲ ਦਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ 10 ਫ਼ੀਸਦੀ ਡੀ.ਏ. ਦੇਣ ਲਈ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਟਾਲ ਮਾਟੋਲ ਕਰ ਰਹੀ ਹੈ। 2.59 ਅਤੇ ਕੈਸ਼ਲੈਸ਼ ਸਕੀਮ ਅਤੇ 37 ਤਰ੍ਹਾਂ ਦੇ ਭੱਤੇ ਜੋ ਬੰਦ ਕੀਤੇ ਹਨ, ਉਨ੍ਹਾਂ ਨੂੰ ਬਹਾਲ ਨਹੀਂ ਕੀਤਾ ਜਾ ਰਿਹਾ, ਸਰਕਾਰ ਵੱਲ ਮੁਲਾਜ਼ਮਾਂ ਦਾ ਡੀ.ਏ. ਦਾ ਬਕਾਇਆ ਹਜ਼ਾਰਾਂ ਕਰੋੜਾਂ ਰੁਪਏ ਬਣਦਾ ਹੈ, ਜੋ ਨਹੀਂ ਦਿੱਤਾ ਜਾ ਰਿਹਾ। ਮੀਟਿੰਗ ਨੂੰ ਪ੍ਰਿੰਸੀਪਲ ਕਸ਼ਮੀਰੀ ਲਾਲ, ਮੋਹਨ ਸਿੰਘ ਦੇਵੀਦਾਸ, ਕ੍ਰਿਸ਼ਨ ਕੁਮਾਰ ਜੱਸਲ, ਸੁਰਿੰਦਰ ਕੁਮਾਰ ਰਾਣਾ, ਭਗਵਾਨ ਦਾਸ ਅਤੇ ਸੰਤੋਖ ਸਿੰਘ ਨੇ ਸੰਬੋਧਨ ਕਰਦਿਆਂ ਸਰਕਾਰ ਦੀ ਅਲੋਚਨਾ ਕੀਤੀ। ਇਸ ਮੌਕੇ ਸੁਰਿੰਦਰ ਕੁਮਾਰ ਟੇਰਕਿਆਣਾ, ਬਚਿੱਤਰ ਸਿੰਘ, ਰਮੇਸ਼ ਚੰਦ, ਸੁਦੇਸ਼ ਕੁਮਾਰ, ਸੀਤਾ ਰਾਮ, ਜਗਦੀਸ਼ ਰਾਜ, ਕ੍ਰਿਸ਼ਨ ਦਾਸ, ਸੰਤੋਖ ਸਿੰਘ , ਧਰਮ ਚੰਦ, ਵਿਨੋਦ ਕੁਮਾਰ, ਐੱਸ.ਡੀ.ਓ. ਵਿਜੈ ਸਿੰਘ, ਪ੍ਰੀਤਮ ਸਿੰਘ, ਪ੍ਰਕਾਸ਼ ਚੰਦ, ਗੁਰਬਚਨ ਸਿੰਘ, ਕਸ਼ਮੀਰੀ ਲਾਲ, ਦਲਜੀਤ ਸਿੰਘ, ਨਿਰੰਜਨ ਦਾਸ, ਜੀਤ ਰਾਮ, ਗੁਰਨਾਮ ਦਾਸ, ਤਿਲਕ ਰਾਜ ਭਾਟੀਆ, ਵਿਜੇ ਕੁਮਾਰ ਅਤੇ ਹੋਰ ਪੈਨਸ਼ਨਰਜ਼ ਹਾਜ਼ਰ ਸਨ।
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਕਰਜ਼ੇ ਦੀ ਦਲਦਲ ਵਿਚ ਧੱਕਿਆ : ਐਡ.ਜੋਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।