27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ- ਭਾਜਪਾ ਗੱਠਜੋੜ ਦਾ ਚੱਕਬਾਮੂ ਵਲੋਂ ਸਵਾਗਤ

ਦਸੂਹਾ, 26 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਅਕਾਲੀ ਆਗੂ ਲਖਵਿੰਦਰ ਸਿੰਘ ਚੱਕ ਬਾਮੂ ਅਤੇ ਪ੍ਰਿਤਪਾਲ ਸਿੰਘ ਚਕਬਾਮੂ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਨੇ ਸਮੂਹ ਪੰਜਾਬ ਵਾਸੀਆਂ ਤੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਆਪਸੀ ਵਿਚਾਰ-ਵਟਾਂਦਰੇ ਰਾਹੀਂ ਅੱਗੇ ਦੀ ਰਾਜਨੀਤਿਕ ਰਣਨੀਤੀ ਤਿਆਰ ਕੀਤੀ ਜਾਵੇਗੀ।

ਲਖਵਿੰਦਰ ਸਿੰਘ ਚੱਕ ਬਾਮੂ ਤੇ ਪ੍ਰਿਤਪਾਲ ਸਿੰਘ ਚੱਕਬਾਮੂ। 27-11-2026
ਦਸੂਹਾ, 26 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਅਕਾਲੀ ਆਗੂ ਲਖਵਿੰਦਰ ਸਿੰਘ ਚੱਕ ਬਾਮੂ ਅਤੇ ਪ੍ਰਿਤਪਾਲ ਸਿੰਘ ਚਕਬਾਮੂ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਨੇ ਸਮੂਹ ਪੰਜਾਬ ਵਾਸੀਆਂ ਤੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਆਪਸੀ ਵਿਚਾਰ-ਵਟਾਂਦਰੇ ਰਾਹੀਂ ਅੱਗੇ ਦੀ ਰਾਜਨੀਤਿਕ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਗਠਜੋੜ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਗਠਜੋੜ ਦੀ ਸਰਕਾਰ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਇਸ ਨਵੇਂ ਸਿਆਸੀ ਘਟਨਾਕ੍ਰਮ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ, ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕ ਭਲਾਈ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
ਪਿਛਲੀ ਖ਼ਬਰ ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਸੂਬੇ ਦਾ ਹੋਵੇਗਾ ਸਰਬਪੱਖੀ ਵਿਕਾਸ-ਚੌਹਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।