27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਖੰਨਾ ਨੇ ਭਾਜਪਾ ਵਲੋਂ ਮੈਨੀਫੈਸਟੋ ਤਿਆਰ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਸੰਪਰਕ ਨੰਬਰ ਕੀਤੇ ਜਾਰੀ

ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਅਤੇ ਲੋੜਾਂ ਅਨੁਸਾਰ ਆਪਣਾ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਤਿਆਰ ਕਰਨ ਲਈ ਇਕ ਵਿਸ਼ੇਸ਼ ਲੋਕ-ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਲੜੀ ਤਹਿਤ ਪੰਜਾਬ ਭਾਜਪਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਨੇ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂੰ ਤੇ ਹੋਰਨਾਂ ਆਗੂਆਂ ਦੀ ਮੌਜੂਦਗੀ ’ਚ ਸੰਪਰਕ ਨੰਬਰਾਂ ਸਬੰਧੀ ਪੋਸਟਰ ਜਾਰੀ ਕੀਤਾ।

ਅਜੀਤ ਡੈਸਕ 27-11-2026
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਅਤੇ ਲੋੜਾਂ ਅਨੁਸਾਰ ਆਪਣਾ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਤਿਆਰ ਕਰਨ ਲਈ ਇਕ ਵਿਸ਼ੇਸ਼ ਲੋਕ-ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਲੜੀ ਤਹਿਤ ਪੰਜਾਬ ਭਾਜਪਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਨੇ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂੰ ਤੇ ਹੋਰਨਾਂ ਆਗੂਆਂ ਦੀ ਮੌਜੂਦਗੀ ’ਚ ਸੰਪਰਕ ਨੰਬਰਾਂ ਸਬੰਧੀ ਪੋਸਟਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਆਮ ਲੋਕਾਂ ਤੋਂ ਸੁਝਾਅ ਲੈਣ ਲਈ ਤਿੰਨ ਵਿਸ਼ੇਸ਼ ਸੰਪਰਕ ਨੰਬਰਾਂ ਨੂੰ ਜਨਤਕ ਕਰਦਿਆਂ ਅਵਿਨਾਸ਼ ਰਾਏ ਖੰਨਾ ਨੇ ਦੱਸਿਆ ਕਿ ਪੰਜਾਬ ਦੀ ਤਰੱਕੀ ਲਈ ਭਾਜਪਾ ਮੈਨੀਫੈਸਟੋ ਵਿਚ ਆਪਣੇ ਸੁਝਾਅ ਦੇਣ ਦੇ ਨਾਅਰੇ ਹੇਠ ਸੂਬੇ ਦੇ ਹਰ ਵਰਗ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਰਾਏ ਨੂੰ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਟੀਚਾ ਅਜਿਹਾ ਵਿਜ਼ਨ ਡਾਕੂਮੈਂਟ ਤਿਆਰ ਕਰਨਾ ਹੈ, ਜੋ ਪੰਜਾਬ ਨੂੰ ਨਸ਼ਾ-ਮੁਕਤ, ਖ਼ੁਸ਼ਹਾਲ ਅਤੇ ਵਿਕਾਸ ਦੀ ਲੀਹ ‘ਤੇ ਅੱਗੇ ਲਿਜਾ ਸਕੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਗੱਠਜੋੜ ਨਾਲ ਸੂਬੇ ਦੇ ਲੋਕਾਂ ‘ਚ ਨਵੀਂ ਆਸ ਜਾਗੀ ਹੈ ਅਤੇ ਗੱਠਜੋੜ ਦੀ ਸਰਕਾਰ ਬਣਨ ‘ਤੇ ਸੂਬੇ ‘ਚ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ।
ਪਿਛਲੀ ਖ਼ਬਰ ਨੈਸ਼ਨਲ ਅਤੇ ਸਟੇਟ ਪੱਧਰ ’ਤੇ ਪੁਜ਼ੀਸ਼ਨਾਂ ਲੈਣ ਵਾਲੇ ਖਿਡਾਰੀਆਂ ਦਾ ਢੋਲ ਢਮੱਕੇ ਨਾਲ ਸਵਾਗਤ ਅਗਲੀ ਖ਼ਬਰ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।