ਨੈਸ਼ਨਲ ਅਤੇ ਸਟੇਟ ਪੱਧਰ ’ਤੇ ਪੁਜ਼ੀਸ਼ਨਾਂ ਲੈਣ ਵਾਲੇ ਖਿਡਾਰੀਆਂ ਦਾ ਢੋਲ ਢਮੱਕੇ ਨਾਲ ਸਵਾਗਤ
ਦਸੂਹਾ, 26 ਨਵੰਬਰ (ਭੁੱਲਰ)-ਨੈਸ਼ਨਲ ਅਤੇ ਸਟੇਟ ਪੱਧਰ ਦੇ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਲੈਣ ਵਾਲੇ ਖਿਡਾਰੀਆਂ ਦਾ ਸਕੂਲ ਵਿਚ ਪਹੁੰਚਣ ਤੇ ਢੋਲ ਧਮੱਕੇ ਨਾਲ ਸਵਾਗਤ ਕੀਤਾ ਗਿਆ ਅਤੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਅਮਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਮੁਕਾਬਲਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਗਰਾਂ ਦੇ ਵਿਦਿਆਰਥੀਆਂ ਨੇ ਬੈਡਮਿੰਟਨ ’ਚ ਪਹਿਲਾਂ ਸੂਬੇ ਅਤੇ ਜ਼ਿਲ੍ਹਾ ਪੱਧਰ ’ਤੇ ਗੋਲਡ ਮੈਡਲ ਹਾਸਿਲ ਕੀਤਾ।
ਅਜੀਤ ਡੈਸਕ
27-11-2026