26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ -ਭਾਜਪਾ ਗੱਠਜੋੜ ਹੋਣ ਦੀ ਖ਼ੁਸ਼ੀ ’ਚ ਲੱਡੂ ਵੰਡੇ

ਚੱਬੇਵਾਲ, 26 ਨਵੰਬਰ (ਰਾਜੀਵ ਭਾਰਦਵਾਜ)-ਕਸਬਾ ਚੱਬੇਵਾਲ ਵਿਚ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਗੱਠਜੋੜ ਹੋਣ ਕਰਕੇ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਇਸ ਸੰਬੰਧ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਚੱਬੇਵਾਲ ਦੇ ਹਲਕਾ ਇੰਚਾਰਜ ਡਾ ਦਿਲਬਾਗ ਰਾਏ ਦੀ ਅਗਵਾਈ ‘ਚ ਪੂਰੇ ਚੱਬੇਵਾਲ ਦੇ ਬਾਜ਼ਾਰ ‘ਚ ਲੱਡੂ ਵੰਡੇ ਗਏ।

ਅਜੀਤ ਡੈਸਕ 27-11-2026
ਚੱਬੇਵਾਲ, 26 ਨਵੰਬਰ (ਰਾਜੀਵ ਭਾਰਦਵਾਜ)-ਕਸਬਾ ਚੱਬੇਵਾਲ ਵਿਚ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਗੱਠਜੋੜ ਹੋਣ ਕਰਕੇ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਇਸ ਸੰਬੰਧ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਚੱਬੇਵਾਲ ਦੇ ਹਲਕਾ ਇੰਚਾਰਜ ਡਾ ਦਿਲਬਾਗ ਰਾਏ ਦੀ ਅਗਵਾਈ ‘ਚ ਪੂਰੇ ਚੱਬੇਵਾਲ ਦੇ ਬਾਜ਼ਾਰ ‘ਚ ਲੱਡੂ ਵੰਡੇ ਗਏ। ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਇਹ ਕੇਵਲ ਅਕਾਲੀ ਭਾਜਪਾ ਦਾ ਗੱਠਜੋੜ ਨਹੀਂ ਬਲਕਿ ਪੰਜਾਬ ਅੰਦਰ ਭਾਈਚਾਰਕ ਸਾਂਝ ਵੀ ਹੈ ਜੋ ਕਿ ਵਿਰੋਧੀ ਨਹੀਂ ਚਾਹੁੰਦੇ ਕਿ ਇਹ ਸਾਂਝ ਬਣੀ ਰਹੇ। ਇਸ ਮੌਕੇ ਸੀਨੀਅਰ ਕੌਮੀ ਮੀਤ ਪ੍ਰਧਾਨ ਨਿਰਮਲ ਸਿੰਘ ਭੀਲੋਵਾਲ, ਅਮਨਦੀਪ ਸਿੰਘ ਸੋਨੀ ਮੈਂਬਰ ਜਨਰਲ ਕੌਂਸਲ, ਸਤਨਾਮ ਸਿੰਘ ਬੰਟੀ ਪ੍ਰਧਾਨ ਦੋਆਬਾ ਜ਼ੋਨ ਬੀ ਸੀ ਵਿੰਗ, ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਬੰਬੇਲੀ, ਕੌਮੀ ਮੀਤ ਪ੍ਰਧਾਨ ਇਕਬਾਲ ਸਿੰਘ ਖੇੜਾ, ਬੂਟਾ ਸਿੰਘ ਮੁੱਗੋਪੱਟੀ, ਬਲਵਿੰਦਰ ਸਿੰਘ ਸਾਬਕਾ ਸਰਪੰਚ ਬਿਹਾਲਾ, ਪ੍ਰੇਮ ਕੁਮਾਰ ਲਹਿਲੀ ਸੀਨੀਅਰ ਆਗੂ, ਰਸ਼ਪਾਲ ਸਿੰਘ, ਵਾਸਦੇਵ ਸਿੰਘ ਮਰੂਲਾ, ਤਜਿੰਦਰ ਸਿੰਘ, ਨਵਜੋਤ ਸਿੰਘ ਸੰਧੂ, ਨਿਰਪਾਲ ਸਿੰਘ ਪਾਲਾ,ਦਲਜੀਤ ਸਿੰਘ ਜੰਡੋਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਰੋਧੀਆਂ ’ਤੇ ਭਾਰੂ ਪਵੇਗਾ ਅਕਾਲੀ-ਭਾਜਪਾ ਗੱਠਜੋੜ-ਇਬਰਾਹੀਮਪੁਰ, ਭਾਤਪੁਰ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਵਰਕਰਾਂ ਤੇ ਆਗੂਆਂ ਨੇ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।