ਵਿਰੋਧੀਆਂ ’ਤੇ ਭਾਰੂ ਪਵੇਗਾ ਅਕਾਲੀ-ਭਾਜਪਾ ਗੱਠਜੋੜ-ਇਬਰਾਹੀਮਪੁਰ, ਭਾਤਪੁਰ
ਗੜ੍ਹਸ਼ੰਕਰ, 26 ਨਵੰਬਰ (ਧਾਲੀਵਾਲ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗਠਜੋੜ ਨੂੰ ਲੈ ਕੇ ਖੁਸ਼ੀ ਜ਼ਾਹਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜੋਗਾ ਸਿੰਘ ਇਬਰਾਹੀਮਪੁਰ ਤੇ ਹਰਜੀਤ ਸਿੰਘ ਭਾਤਪੁਰ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਵਿਰੋਧੀਆਂ ’ਤੇ ਭਾਰੂ ਪਵੇਗਾ ਤੇ ਆਉਣ ਵਾਲੀ ਸਰਕਾਰ ਅਕਾਲੀ-ਭਾਜਪਾ ਗਠਜੋੜ ਦੀ ਬਣੇਗੀ। ਉਨ੍ਹਾਂ ਕਿਹਾ ਕਿ ਗਠਜੋੜ ਹੋਣ ਤੋਂ ਬਾਅਦ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂਆਂ ਵਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਉਸਤੋਂ ਸਪੱਸ਼ਟ ਹੈ ਕਿ ਗਠਜੋੜ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ।
ਜੋਗਾ ਸਿੰਘ ਇਬਰਾਹੀਮਪੁਰ, ਹਰਜੀਤ ਸਿੰਘ ਭਾਤਪੁਰ
27-11-2026