28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਡੀ.ਸੀ. ਵਲੋਂ ਲਿਵਾਸਾ ਹਸਪਤਾਲ ’ਚ ਅਤਿ-ਆਧੁਨਿਕ ਕੈਥ ਲੈਬ ਦਾ ਉਦਘਾਟਨ

ਹੁਸ਼ਿਆਰਪੁਰ, 26 ਨਵੰਬਰ (ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ੁੱਕਰਵਾਰ ਨੂੰ ਲਿਵਾਸਾ ਹਸਪਤਾਲ ਹੁਸ਼ਿਆਰਪੁਰ ਵਿਖੇ ਅਤਿ-ਆਧੁਨਿਕ ਕੈਥ ਲੈਬ ਦਾ ਉਦਘਾਟਨ ਕੀਤਾ। ਇਸ ਸਹੂਲਤ ਦੀ ਸ਼ੁਰੂਆਤ ਖੇਤਰ ਵਿੱਚ ਦਿਲ ਦੇ ਰੋਗਾਂ ਦੇ ਉੱਨਤ ਇਲਾਜ ਦੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਹੈ।

ਅਜੀਤ ਡੈਸਕ 28-11-2026
ਹੁਸ਼ਿਆਰਪੁਰ, 26 ਨਵੰਬਰ (ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ੁੱਕਰਵਾਰ ਨੂੰ ਲਿਵਾਸਾ ਹਸਪਤਾਲ ਹੁਸ਼ਿਆਰਪੁਰ ਵਿਖੇ ਅਤਿ-ਆਧੁਨਿਕ ਕੈਥ ਲੈਬ ਦਾ ਉਦਘਾਟਨ ਕੀਤਾ। ਇਸ ਸਹੂਲਤ ਦੀ ਸ਼ੁਰੂਆਤ ਖੇਤਰ ਵਿੱਚ ਦਿਲ ਦੇ ਰੋਗਾਂ ਦੇ ਉੱਨਤ ਇਲਾਜ ਦੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਐਸੋਸੀਏਟ ਡਾਇਰੈਕਟਰ ਇੰਟਰਵੈਂਸ਼ਨਲ ਕਾਰਡੀਓਲੋਜੀ ਡਾ. ਰਵੀ ਕੁਮਾਰ ਅਤੇ ਕੰਸਲਟੈਂਟ ਇੰਟਰਵੈਂਸ਼ਨਲ ਕਾਰਡੀਓਲੋਜੀ ਡਾ. ਕ੍ਰਿਸ਼ਨੂ ਕੁਸੁਮ ਦੀ ਅਗਵਾਈ ਹੇਠ ਚੱਲਣ ਵਾਲੀ ਇਹ ਕੈਥ ਲੈਬ ਅਤਿ-ਆਧੁਨਿਕ ਕਾਰਡੀਅਕ ਇਮੇਜਿੰਗ ਅਤੇ ਕੈਥੇਟਰਾਈਜ਼ੇਸ਼ਨ ਤਕਨੀਕ ਨਾਲ ਲੈਸ ਹੈ। ਇਸ ਰਾਹੀਂ ਦਿਲ ਦੇ ਰੋਗਾਂ ਦੀਆਂ ਵਿਸ਼ੇਸ਼ ਜਾਂਚਾਂ ਦੇ ਨਾਲ-ਨਾਲ ਵੱਖ-ਵੱਖ ਇੰਟਰਵੈਂਸ਼ਨਲ ਪ੍ਰਕਿਰਿਆਵਾਂ ਵੀ ਕੀਤੀਆਂ ਜਾ ਸਕਣਗੀਆਂ। ਨਵੀਂ ਕੈਥ ਲੈਬ ਦੀ ਸ਼ੁਰੂਆਤ ਨਾਲ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਮਰੀਜ਼ਾਂ ਨੂੰ ਦਿਲ ਦੇ ਰੋਗਾਂ ਦੀ ਉੱਨਤ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਹੁਣ ਆਪਣੇ ਹੀ ਖੇਤਰ ਵਿੱਚ ਉਪਲਬਧ ਹੋਣਗੀਆਂ। ਇਸ ਨਾਲ ਮਰੀਜ਼ਾਂ ਨੂੰ ਵਿਸ਼ੇਸ਼ ਕਾਰਡੀਅਕ ਪ੍ਰਕਿਰਿਆਵਾਂ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਜਾਣ ਦੀ ਲੋੜ ਘੱਟ ਪਵੇਗੀ। ਲਿਵਾਸਾ ਹਸਪਤਾਲ ਦੇ ਸੀਈਓ ਅਨੁਰਾਗ ਯਾਦਵ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਹੈ ਕਿ ਇਸ ਖੇਤਰ ਦੇ ਲੋਕਾਂ ਨੂੰ ਤਜ਼ਰਬੇਕਾਰ ਡਾਕਟਰਾਂ, ਉੱਨਤ ਤਕਨੀਕ ਅਤੇ ਵਿਆਪਕ ਹਸਪਤਾਲ ਸੇਵਾਵਾਂ ਦੀ ਮੱਦਦ ਨਾਲ ਮਿਆਰੀ ਦਿਲ ਦੇ ਰੋਗਾਂ ਦਾ ਇਲਾਜ ਆਪਣੇ ਹੀ ਇਲਾਕੇ ਵਿੱਚ ਉਪਲਬਧ ਕਰਵਾਇਆ ਜਾਵੇ। ਹਸਪਤਾਲ ਦੇ ਰੀਜਨਲ ਫੈਸਲਿਟੀ ਡਾਇਰੈਕਟਰ ਅਭਿਨਵ ਸ਼੍ਰੀਵਾਸਤਵ ਨੇ ਕਿਹਾ ਕਿ ਕੈਥ ਲੈਬ ਦੀ ਸ਼ੁਰੂਆਤ ਨਾਲ ਹਸਪਤਾਲ ਵਿੱਚ ਉਪਲਬਧ ਵਿਸ਼ੇਸ਼ ਦਿਲ ਦੇ ਰੋਗਾਂ ਦੇ ਇਲਾਜ ਦੀਆਂ ਸੇਵਾਵਾਂ ਦਾ ਦਾਇਰਾ ਕਾਫ਼ੀ ਵਧੇਗਾ। ਤਜ਼ਰਬੇਕਾਰ ਇੰਟਰਵੈਂਸ਼ਨਲ ਕਾਰਡੀਓਲੋਜਿਸਟ ਅਤੇ ਅਤਿ-ਆਧੁਨਿਕ ਤਕਨੀਕ ਦੀ ਉਪਲਬਧਤਾ ਨਾਲ ਹੁਣ ਵਿਸ਼ੇਸ਼ ਕਾਰਡੀਅਕ ਜਾਂਚ ਅਤੇ ਕੈਥੇਟਰ ਆਧਾਰਿਤ ਇਲਾਜ ਦੀ ਲੋੜ ਵਾਲੇ ਮਰੀਜ਼ਾਂ ਨੂੰ ਸਥਾਨਕ ਪੱਧਰ ’ਤੇ ਹੀ ਢੁੱਕਵੀਆਂ ਮੈਡੀਕਲ ਸਹੂਲਤਾਂ ਮਿਲ ਸਕਣਗੀਆਂ।
ਪਿਛਲੀ ਖ਼ਬਰ ਭਲਕੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਹੋਵੇਗਾ ਸੂਬਾ ਪੱਧਰੀ ਸਮਾਪਤੀ ਸਮਾਗਮ-ਆਸ਼ਿਕਾ ਜੈਨ ਅਗਲੀ ਖ਼ਬਰ ਸਿਵਲ ਹਸਪਤਾਲ ਅੰਦਰ ਨਿਯਮਾਂ ਨੂੰ ਛਿੱਕੇ ਟੰਗ ਕੇ ਇਮਾਰਤ ਦੀ ਹੋ ਰਹੀ ਉਸਾਰੀ-ਧੀਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।