28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜ਼ਿਲ੍ਹਾ ਵਪਾਰ ਮੰਡਲ ਦੀ ਮੀਟਿੰਗ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਵਪਾਰ ਮੰਡਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੋਪੀ ਚੰਦ ਕਪੂਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੂਬਾ ਭਾਜਪਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 28-11-2026
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਵਪਾਰ ਮੰਡਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੋਪੀ ਚੰਦ ਕਪੂਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੂਬਾ ਭਾਜਪਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ’ਚ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਤਿਨ ਗੁਪਤਾ ਨੰਨੂ, ਵਪਾਰ ਵਿੰਗ ਦੇ ਜ਼ਿਲ੍ਹਾ ਕਨਵੀਨਰ ਰਾਜਨ ਗੁਪਤਾ ਮਿੰਟੂ ਵੀ ਸ਼ਾਮਿਲ ਹੋਏ। ਇਸ ਮੌਕੇ 2 ਦਰਜਨ ਦੇ ਕਰੀਬ ਵਪਾਰੀ ਐਸੋਸੀਏਸ਼ਨਾਂ ਦੇ ਅਹੁਦੇਦਾਰ ਵੱਡੀ ਗਿਣਤੀ ਵਿਚ ਮੌਜੂਦ ਸਨ। ਵਪਾਰ ਬੋਰਡ ਦੇ ਪ੍ਰਧਾਨ ਗੋਪੀ ਚੰਦ ਕਪੂਰ, ਜਨਰਲ ਸਕੱਤਰ ਰਾਜੇਸ਼ ਜੈਨ ਅਤੇ ਰਾਕੇਸ਼ ਭਾਰਦਵਾਜ ਦੀ ਅਗਵਾਈ ਹੇਠ ਭਾਜਪਾ ਆਗੂਆਂ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗੋਪੀ ਚੰਦ ਕਪੂਰ ਅਤੇ ਹੋਰ ਵਪਾਰੀਆਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਸੰਬੰਧੀ ਸੁਝਾਅ ਦਿੱਤੇ। ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਮੈਨੀਫੈਸਟੋ ਕਮੇਟੀ ਪੰਜਾਬ ਭਰ ਵਿਚ ਮੀਟਿੰਗਾਂ ਕਰ ਰਹੀ ਹੈ ਤਾਂ ਜੋ ਵਪਾਰੀਆਂ ਅਤੇ ਲੋਕਾਂ ਤੋਂ ਸੁਝਾਅ ਇਕੱਠੇ ਕੀਤੇ ਜਾ ਸਕਣ ਤਾਂ ਜੋ ਉਨ੍ਹਾਂ ਨੂੰ ਚੋਣ ਮੈਨੀਫੈਸਟੋ ਵਿਚ ਸ਼ਾਮਲ ਕੀਤਾ ਜਾ ਸਕੇ। ਮੀਟਿੰਗ ਨੂੰ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਗੰਨੇ ਦੇ ਰੇਟ ਕਿਸਾਨਾਂ ਦੀ ਮੰਗ ਮੁਤਾਬਿਕ ਨਾ ਵਧਾ ਕੇ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਧੋਖਾ-ਸੰਗਤ ਸਿੰਘ ਗਿਲਜੀਆਂ ਅਗਲੀ ਖ਼ਬਰ ਭਾਜਪਾ-ਅਕਾਲੀ ਦਲ ਦੇ ਗੱਠਜੋੜ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਪ੍ਰਦੀਪ ਸਿੰਘ ਪਲਾਹਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।