ਗੰਨੇ ਦੇ ਰੇਟ ਕਿਸਾਨਾਂ ਦੀ ਮੰਗ ਮੁਤਾਬਿਕ ਨਾ ਵਧਾ ਕੇ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਧੋਖਾ-ਸੰਗਤ ਸਿੰਘ ਗਿਲਜੀਆਂ
ਟਾਂਡਾ ਉੜਮੁੜ, 27 ਨਵੰਬਰ (ਭਗਵਾਨ ਸਿੰਘ ਸੈਣੀ)-ਪੰਜਾਬ ਸਰਕਾਰ ਆਪਣੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਲਗਾਤਾਰ ਕਿਸਾਨਾਂ ਅਤੇ ਕਿਰਤੀਆਂ ਦੇ ਹਿਤਾਂ ਦਾ ਘਾਣ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾ ਰਹੀ। ਹੁਣ ਗੰਨੇ ਦੀਆਂ ਕੀਮਤਾਂ ਵਿਚ ਕੀਤਾ ਗਿਆ ਮਾਮੂਲੀ ਵਾਧਾ ਵੀ ਕਿਸਾਨਾਂ ਨਾਲ ਭੱਦਾ ਮਜ਼ਾਕ ਕਰਨ ਦੇ ਬਰਾਬਰ ਹੈ।
ਟਾਂਡਾ ਉੜਮੁੜ, 27 ਨਵੰਬਰ (ਭਗਵਾਨ ਸਿੰਘ ਸੈਣੀ)-ਪੰਜਾਬ ਸਰਕਾਰ ਆਪਣੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਲਗਾਤਾਰ ਕਿਸਾਨਾਂ ਅਤੇ ਕਿਰਤੀਆਂ ਦੇ ਹਿਤਾਂ ਦਾ ਘਾਣ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾ ਰਹੀ। ਹੁਣ ਗੰਨੇ ਦੀਆਂ ਕੀਮਤਾਂ ਵਿਚ ਕੀਤਾ ਗਿਆ ਮਾਮੂਲੀ ਵਾਧਾ ਵੀ ਕਿਸਾਨਾਂ ਨਾਲ ਭੱਦਾ ਮਜ਼ਾਕ ਕਰਨ ਦੇ ਬਰਾਬਰ ਹੈ। ਸਰਕਾਰ ਨੇ ਕਿਸਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰਦਿਆਂ ਉਨ੍ਹਾਂ ਨਾਲ ਵੱਡਾ ਧੋਖਾ ਕੀਤਾ ਹੈ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਕੀਤਾ। ਗਿਲਜੀਆਂ ਨੇ ਕਿਹਾ ਕਿ ਗੰਨੇ ਦੇ ਭਾਅ ਵਿਚ ਮਹਿਜ਼ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਕੇ 431 ਰੁਪਏ ਕਰਨਾ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੈ। ਕਿਸਾਨ ਲੰਮੇ ਸਮੇਂ ਤੋਂ ਗੰਨੇ ਦਾ ਭਾਅ ਘੱਟੋ-ਘੱਟ 500 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕਰ ਰਹੇ ਸਨ, ਪਰ ਸਰਕਾਰ ਨੇ ਕਿਸਾਨਾਂ ਦੀ ਇਸ ਹੱਕੀ ਮੰਗ ਨੂੰ ਅਣਗੌਲਿਆ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਗੰਨਾ ਉਤਪਾਦਕ ਕਿਸਾਨਾਂ ਦੀ ਘੱਟੋ-ਘੱਟ 500 ਰੁਪਏ ਪ੍ਰਤੀ ਕੁਇੰਟਲ ਭਾਅ ਦੀ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।