28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹਰਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਮੀਟਿੰਗ

ਹਰਿਆਣਾ, 27 ਨਵੰਬਰ (ਹਰਮੇਲ ਸਿੰਘ ਖੱਖ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਕਸਬਾ ਹਰਿਆਣਾ ਵਿਖੇ ਹੋਈ, ਜਿਸ ਵਿਚ ਪ੍ਰੋ: ਸੰਦੀਪ ਸਿੰਘ ਸੀਕਰੀ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਨੇ ਉਚੇਚੇ ਤੌਰ ਉੱਤੇ ਸ਼ਿਰਕਤ ਕੀਤੀ। ਦੋਵਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸੰਦੀਪ ਸਿੰਘ ਸੀਕਰੀ ਦਾ ਸਨਮਾਨ ਕੀਤਾ ਅਤੇ ਕਿਹਾ ਕਿ ਸਾਨੂੰ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਹੈ।

ਅਜੀਤ ਡੈਸਕ 28-11-2026
ਹਰਿਆਣਾ, 27 ਨਵੰਬਰ (ਹਰਮੇਲ ਸਿੰਘ ਖੱਖ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਕਸਬਾ ਹਰਿਆਣਾ ਵਿਖੇ ਹੋਈ, ਜਿਸ ਵਿਚ ਪ੍ਰੋ: ਸੰਦੀਪ ਸਿੰਘ ਸੀਕਰੀ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਨੇ ਉਚੇਚੇ ਤੌਰ ਉੱਤੇ ਸ਼ਿਰਕਤ ਕੀਤੀ। ਦੋਵਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸੰਦੀਪ ਸਿੰਘ ਸੀਕਰੀ ਦਾ ਸਨਮਾਨ ਕੀਤਾ ਅਤੇ ਕਿਹਾ ਕਿ ਸਾਨੂੰ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਹੈ। ਪਾਰਟੀ ਜਿਸ ਨੂੰ ਵੀ ਟਿਕਟ ਦਿੰਦੀ ਹੈ, ਭਾਵੇਂ ਉਹ ਅਕਾਲੀ ਦਲ ਦਾ ਉਮੀਦਵਾਰ ਹੋਵੇ ਜਾਂ ਭਾਰਤੀ ਜਨਤਾ ਪਾਰਟੀ ਦਾ, ਸਾਨੂੰ ਮਿਲ ਕੇ ਉਮੀਦਵਾਰ ਦਾ ਸਮਰਥਨ ਕਰਨਾ ਹੈ ਅਤੇ ਸ਼ਾਮਚੁਰਾਸੀ ਸੀਟ ਜਿੱਤ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦੇ ਝੋਲੀ ਵਿਚ ਪਾਉਣਾ ਹੈ। ਇਸ ਮੌਕੇ ਹਰਿਆਣਾ ਨਗਰ ਕੌਂਸਲ ਦੇ ਭਾਜਪਾ ਮੈਂਬਰ ਅਤੇ ਕੌਂਸਲਰ ਰਾਜੀਵ ਕਪਿਲਾ, ਭਾਜਪਾ ਦੇ ਜ਼ਿਲ੍ਹਾ ਸਕੱਤਰ ਅਜੇ ਚੋਪੜਾ, ਪ੍ਰਿੰ: ਹਰਜਿੰਦਰ ਸਿੰਘ, ਸੰਜੀਵ ਠਾਕੁਰ, ਵਰਿੰਦਰ ਸਿੰਘ ਗਿੱਲ, ਪੰਕਜ ਮਹਿਤਾ, ਇੰਜ ਭੁਪਿੰਦਰ ਸਿੰਘ ਮਹਿੰਦੀਪੁਰ, ਸੁਖਵਿੰਦਰ ਸਿੰਘ ਰਿਆੜ, ਸਤਪਾਲ ਸਿੰਘ ਭੁਲਾਣਾ, ਅਮਰਜੀਤ ਸਿੰਘ ਨਲੋਆ, ਗੁਰਪ੍ਰੀਤ ਸਿੰਘ ਜੱਲੋਵਾਲ, ਸਤਨਾਮ ਸਿੰਘ, ਚਰਨਜੀਤ ਸਿੰਘ ਰੂਬੀ, ਸੂਬੇ: ਹਰਭਜਨ ਸਿੰਘ, ਮੁਕੇਸ਼ ਕੁਮਾਰ, ਸੰਚਲ ਕਪਿਲਾ, ਗਗਨ ਮੂਸਾ, ਸਾਹਿਲ ਕੁਮਾਰ, ਸਤਪਾਲ ਸਿੰਘ ਮਹਿਲਪੁਰ, ਸਤਨਾਮ ਸਿੰਘ ਮਹਿਲਪੁਰ, ਹਰਵਿੰਦਰ ਸਿੰਘ ਮਹਿਤਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਯਾਦਵਿੰਦਰ ਸਿੰਘ ਮਿਨਹਾਸ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਬਣਨ ’ਤੇ ਅਕਾਲੀ-ਭਾਜਪਾ ਆਗੂਆਂ ਵਲੋਂ ਸਨਮਾਨ ਅਗਲੀ ਖ਼ਬਰ ਗੰਨੇ ਦੇ ਰੇਟ ਕਿਸਾਨਾਂ ਦੀ ਮੰਗ ਮੁਤਾਬਿਕ ਨਾ ਵਧਾ ਕੇ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਧੋਖਾ-ਸੰਗਤ ਸਿੰਘ ਗਿਲਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।